ਸ੍ਰੀ ਮੁਕਤਸਰ ਸਾਹਿਬ, 12 ਮਾਰਚ,ਬੋਲੇ ਪੰਜਾਬ ਬਿਊਰੋ :
ਸ਼ਹਿਰ ‘ਚ ਇਕ ਵੱਡੀ ਵਾਰਦਾਤ ਹੋਈ ਹੈ। ਗੋਨਿਆਣਾ ਰੋਡ ‘ਤੇ ਕੁਝ ਅਣਪਛਾਤੇ ਬਦਮਾਸ਼ਾਂ ਨੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਰਾਹੁਲ ਵਜੋਂ ਹੋਈ ਹੈ, ਜੋ ਕਿ ਲੱਕੜ ਦਾ ਕੰਮ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ।
ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਰਾਹੁਲ ਕੁਝ ਸਮੇਂ ਤੋਂ ਧਮਕੀਆਂ ਦਾ ਸਾਹਮਣਾ ਕਰ ਰਿਹਾ ਸੀ।
ਪੁਲਿਸ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਟੀਮ ਤੈਨਾਤ ਕਰ ਦਿੱਤੀ ਹੈ। CCTV ਫੁੱਟੇਜ ਖੰਗਾਲੀਆਂ ਜਾ ਰਹੀਆਂ ਹਨ। ਪੁਲਿਸ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਇਸ ਖੂਨੀ ਵਾਰਦਾਤ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
