ਪਿੰਡ ਬੈਰੋਪੁਰ ਭਾਗੋ ਮਾਜਰਾ ਦੇ ਖੇਡ ਮੇਲੇ ਦਾ ਦਾ ਪੋਸਟਰ ਵਿਧਾਇਕ ਕੁਲਵੰਤ ਸਿੰਘ ਵੱਲੋਂ ਰਿਲੀਜ਼

ਪੰਜਾਬ

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ : ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਦੇ ਚਲਦਿਆਂ ਹੋ ਰਹੇ ਹਨ ਪੰਜਾਬ ਭਰ ਵਿੱਚ ਥਾਂ-ਥਾਂ ਖੇਡ ਮੇਲੇ

ਮੋਹਾਲੀ 12 ਮਾਰਚ ,ਬੋਲੇ ਪੰਜਾਬ ਬਿਊਰੋ ;
ਧੰਨ- ਧੰਨ ਜਥੇਦਾਰ ਬਾਬਾ ਬਾਬਾ ਹਨੂਮਾਨ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਸ਼ਹੀਦ ਭਗਤ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਪਿੰਡ ਬੈਰੋਪੁਰ- ਭਾਗੋਮਾਜਰਾ ਵਿਖੇ ਖੇਡ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਯੁਵਕ ਸੇਵਾਵਾਂ ਕਲੱਬ ਬੈਰੋਪੁਰ (ਰਜਿ:) ਵੱਲੋਂ ਪਿੰਡ ਬੈਰੋਪੁਰ- ਭਾਗੋ ਮਾਜਰਾ ਵਿਖੇ 7ਵਾਂ ਬਾਲੀਵਾਲ ਸ਼ੂਟਿੰਗ (ਕੱਚੀ) ਮਹਾਕੁੰਭ 22 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ, ਜਦ ਕਿ 23 ਮਾਰਚ 2025 ਨੂੰ ਪਹਿਲਾ ਕੁਸ਼ਤੀ ਮੁਕਾਬਲਾ- ਸ਼ਹੀਦ ਭਗਤ ਸਿੰਘ ਕੇਸਰੀ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ, ਇਸ ਖੇਡ ਮੇਲੇ ਦਾ ਪੋਸਟਰ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਦਫਤਰ ਸੈਕਟਰ 79 ਵਿਖੇ ਰਿਲੀਜ਼ ਕੀਤਾ ਗਿਆ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਮੁੱਚਾ ਪੰਜਾਬ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਦੀ ਪਨੀਰੀ ਹੈ। ਬਸ ਲੋੜ ਹੈ ਇਹਨਾਂ ਨੂੰ ਨਸ਼ਿਆਂ ਦੀ ਦਲਦਲ ਚੋਂ ਕੱਢ ਕੇ ਖੇਡ ਮੈਦਾਨ ਵੱਲ ਤੋਰਨ ਦੀ ਅਤੇ ਇਸ ਦੇ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਖਿਡਾਰੀਆਂ ਅਤੇ ਖੇਡਾਂ ਦਾ ਆਯੋਜਨ ਕਰਨ ਵਾਲੇ ਪ੍ਰਬੰਧਕਾਂ ਦੇ ਲਈ ਪੰਜਾਬ ਭਰ ਦੇ ਵਿੱਚ ਸਾਜਗਾਰ ਮਾਹੌਲ ਬਣਾ ਦਿੱਤਾ ਗਿਆ ਜਿਸ ਦੇ ਚਲਦਿਆਂ ਥਾਂ-ਥਾਂ ਵੱਡੇ- ਵੱਡੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਖੇਡ ਮੇਲੇ ਦਾ ਪੋਸਟਰ ਰਿਲੀਜ਼ ਕਰਦੇ ਹੋਏ ਉਹ ਪ੍ਰਬੰਧਕਾਂ ਨੂੰ ਇਸ ਗੱਲ ਦੇ ਲਈ ਜਿੱਥੇ ਮੁਬਾਰਕਬਾਦ ਦਿੰਦੇ ਹਨ, ਉੱਥੇ ਇਸ ਖੇਡ ਮੇਲੇ ਦੀ ਸਫਲਤਾ ਦੇ ਲਈ ਸ਼ੁਭ ਇਛਾਵਾਂ ਵੀ ਦਿੰਦੇ ਹਨ ਅਤੇ ਉਹ ਇਸ ਖੇਡ ਮੇਲੇ ਦੇ ਸਮੁੱਚੇ ਪ੍ਰਬੰਧਕਾਂ ਨੂੰ ਸਰਕਾਰ ਦੇ ਵੱਲੋ ਇਹ ਵਿਸ਼ਵਾਸ ਦਵਾਉਂਦੇ ਹਨ ਕਿ ਜੋ ਵੀ ਖੇਡ ਮੇਲੇ ਦੇ ਆਯੋਜਨ ਵਿੱਚ ਉਹਨਾਂ ਦੀ ਜਿੰਮੇਵਾਰੀ ਪ੍ਰਬੰਧਕਾਂ ਵੱਲੋਂ ਲਗਾਈ ਜਾਵੇਗੀ ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਤੇ ਸਰਪੰਚ ਗੁਰਜੰਟ ਸਿੰਘ ਭਾਗੋ ਮਾਜਰਾ ਨੇ ਦੱਸਿਆ ਕਿ ਖੇਡ ਮੇਲੇ ਦੇ ਦੌਰਾਨ 8 ਲੱਖ ਰੁਪਏ ਦੇ ਨਗਦ ਇਨਾਮ ਤਕਸੀਮ ਕੀਤੇ ਜਾਣਗੇ, ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਸਮੂਹ ਗ੍ਰਾਮ ਨਿਵਾਸੀ, ਗ੍ਰਾਮ ਪੰਚਾਇਤਾਂ ਪਿੰਡ ਬੈਰੋਪੁਰ ਅਤੇ ਭਾਗੋ ਮਾਜਰਾ ਦੇ ਵੱਲੋਂ ਸਮੂਹ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਇਸ ਖੇਡ ਮੇਲੇ ਦਾ ਆਯੋਜਨ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਹੈ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।