ਪਟਨਾ, 12 ਮਾਰਚ,ਬੋਲੇ ਪੰਜਾਬ ਬਿਊਰੋ :
ਬਿਹਾਰ ਦੇ ਆਰਾ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ, ਇਕ ਪਿਤਾ ਨੇ ਆਪਣੇ 4 ਬੱਚਿਆਂ ਨੂੰ ਦੁੱਧ ਵਿਚ ਜ਼ਹਿਰ ਮਿਲਾ ਕੇ ਦੇ ਦਿੱਤਾ ਅਤੇ ਫਿਰ ਖੁਦ ਵੀ ਜ਼ਹਿਰ ਪੀ ਲਿਆ। ਇਸ ਤੋਂ ਬਾਅਦ ਇਲਾਕੇ ਵਿਚ ਤਰਥੱਲੀ ਮਚ ਗਈ। ਇਨ੍ਹਾਂ ਵਿੱਚੋਂ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ, ਜਦਕਿ ਦੋ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੁਮਾਰ ਨਾਮ ਦੇ ਵਿਅਕਤੀ ਨੇ ਆਪਣੇ ਬੱਚਿਆਂ ਨਾਲ ਜ਼ਹਿਰ ਖਾ ਲਿਆ ਹੈ।
ਹਸਪਤਾਲ ਵਿਚ ਇਲਾਜ ਅਧੀਨ ਆਦਰਸ਼ ਨੇ ਦੱਸਿਆ ਕਿ ਉਸ ਦੀ ਮਾਂ ਦੀ ਮੌਤ 8 ਮਹੀਨੇ ਪਹਿਲਾਂ ਬਿਮਾਰੀ ਕਾਰਨ ਹੋ ਗਈ ਸੀ। ਇਸ ਤੋਂ ਬਾਅਦ ਉਸ ਦੇ ਪਿਤਾ ਅੰਦਰੋਂ ਕਾਫੀ ਟੁੱਟ ਗਏ ਸਨ। ਉਹ ਬੇਨਵਲੀਆ ਬਾਜ਼ਾਰ ਵਿਚ ਇਕ ਛੋਟੀ ਇਲੈਕਟ੍ਰਾਨਿਕ ਦੀ ਦੁਕਾਨ ਚਲਾ ਕੇ ਉਨ੍ਹਾਂ ਦਾ ਪਾਲਣ-ਪੋਸ਼ਣ ਕਰਦੇ ਸਨ।
