ਫਿਰੋਜ਼ਪੁਰ : 1.5 ਕਿਲੋ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਪੰਜਾਬ


ਫਿਰੋਜ਼ਪੁਰ, 12 ਮਾਰਚ,ਬੋਲੇ ਪੰਜਾਬ ਬਿਊਰੋ:
ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਫਿਰੋਜ਼ਪੁਰ ਰੇਂਜ ’ਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ’ਚ ਕੀਮਤ ਲੱਖਾਂ ਰੁਪਏ ਵਿੱਚ ਹੋ ਸਕਦੀ ਹੈ।
ਐਂਟੀ ਨਾਰਕੋਟਿਕਸ ਟਾਸਕ ਫੋਰਸ, ਫਿਰੋਜ਼ਪੁਰ ਰੇਂਜ ਦੇ ਡੀਐਸਪੀ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਚੁੰਗੀ ਨੰਬਰ 7 ’ਤੇ ਦੋ ਨੌਜਵਾਨ ਹੈਰੋਇਨ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੂਚਨਾ ਮਿਲਣ ’ਤੇ ਪੁਲਿਸ ਦੀ ਟੀਮ ਨੇ ਤੁਰੰਤ ਕਾਰਵਾਈ ਕਰਕੇ ਦੋਸ਼ੀਆਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਨੌਜਵਾਨਾਂ ਦੀ ਕਾਰ ਦੀ ਤਲਾਸ਼ੀ ਲਈ, ਜਿਸ ਦੌਰਾਨ 1.5 ਕਿਲੋ ਹੈਰੋਇਨ ਮਿਲੀ।
ਡੀਐਸਪੀ ਨੇ ਦੱਸਿਆ ਕਿ ਦੋਵੇਂ ਨੌਜਵਾਨ ਨਸ਼ਿਆਂ ਦੀ ਤਸਕਰੀ ਪੈਸਿਆਂ ਦੇ ਲਾਲਚ ਲਈ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਖ਼ਤਮ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।ਗ੍ਰਿਫ਼ਤਾਰ ਨੌਜਵਾਨਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ ਅਤੇ ਉਨ੍ਹਾਂ ਦਾ ਰਿਮਾਂਡ ਲੈ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।