ਐਵਰਗਰੀਨ ਵੈਲਫੇਅਰ ਐਸੋਸੀਏਸ਼ਨ ਵੱਲੋਂ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਮਹੱਤਵਪੂਰਨ ਬੈਠਕ

ਪੰਜਾਬ

ਮੇਅਰ ਜੀਤੀ ਸਿੱਧੂ ਨੇ ਦਿੱਤਾ ਨਿਵਾਸੀਆਂ ਨੂੰ ਸਮੱਸਿਆਵਾਂ ਦੇ ਹੱਲ ਦਾ ਭਰੋਸਾ

ਐਸਐਚਓ ਨੇ ਕਿਹਾ ਛੇਤੀ ਫੜ ਲਵਾਂਗੇ ਚੋਰਾਂ ਨੂੰ



ਮੋਹਾਲੀ, 13 ਮਾਰਚ, ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ)

ਐਵਰਗਰੀਨ ਵੈਲਫੇਅਰ ਐਸੋਸੀਏਸ਼ਨ ਵੱਲੋਂ ਇਲਾਕਾ ਨਿਵਾਸੀਆਂ ਦੀਆਂ ਮੁੱਖ ਸਮੱਸਿਆਵਾਂ ਨੂੰ ਉਚ ਅਧਿਕਾਰੀਆਂ ਤਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਮਟੌਰ ਥਾਣੇ ਦੇ ਐੱਸ ਐਚ ਓ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਫੌਰੀ ਤੌਰ ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਇਲਾਕਾ ਵਾਸੀਆਂ ਨੇ ਇਲਾਕੇ ਵਿੱਚ ਲਗਾਤਾਰ ਵੱਧ ਰਹੀਆਂ ਚੋਰੀਆਂ ਦਾ ਮੁੱਦਾ ਚੁੱਕਿਆ। ਐੱਸ ਐਚ ਓ ਮਟੌਰ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਚੋਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਲਾਕੇ ਵਿੱਚ ਸਖ਼ਤ ਗਸ਼ਤ ਕਰਵਾਈ ਜਾਵੇਗੀ ਅਤੇ ਉਹਨਾਂ ਨੇ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ, ਤਾਂ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਸ ਵਿਅਕਤੀ ਤੋਂ ਪੁੱਛ-ਗਿੱਛ ਕੀਤੀ ਜਾ ਸਕੇ। ਜੇਕਰ ਉਹ ਦੋਸ਼ੀ ਪਾਇਆ ਗਿਆ, ਤਾਂ ਉਸ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਕੁਝ ਆਮ ਲੋਕੀ ਸਮੱਸਿਆਵਾਂ ਦੀ ਨੁਮਾਇੰਦਗੀ ਕੀਤੀ ਗਈ, ਜਿਸ ਵਿੱਚ ਇਲਾਕੇ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਬਣਾਉਣ ਲਈ ਤੁਰੰਤ ਢੰਗ ਨਾਲ ਯੋਜਨਾ ਬਣਾਉਣ ਦੀ ਮੰਗ ਕੀਤੀ ਗਈ। ਸਬਵੇਅ ਅਤੇ ਕਰਨ ਟੈਕਸੀ ਸਟੈਂਡ ਕੋਲ ਟੁੱਟੀਆਂ ਹੋਈਆਂ ਦੀਵਾਰਾਂ ਦੇ ਨਵੀਨੀਕਰਨ ਦੀ ਮੰਗ ਕੀਤੀ ਗਈ ਤਾਂ ਜੋ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਰੇਹੜੀ-ਫੜ੍ਹੀ ਵਾਲਿਆਂ ਲਈ ਨਿਯਮ-ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਤਾਂ ਕਿ ਟ੍ਰੈਫਿਕ ਅਤੇ ਆਮ ਜਨਤਾ ਦੀਆਂ ਸੁਵਿਧਾਵਾਂ ਪ੍ਰਭਾਵਿਤ ਨਾ ਹੋਣ। ਵਸਨੀਕਾਂ ਨੇ ਖਾਸ ਤੌਰ ਤੇ ਸੜਕਾਂ ਦੀ ਮੁਰੰਮਤ ਕਰਵਾਉਣ ਲਈ ਜ਼ੋਰ ਦਿੱਤਾ। ਮਕਾਨ ਨੰਬਰ 1021 ਤੋਂ 1040 ਤੱਕ ਬਿਜਲੀ ਦੀ ਸਹੂਲਤ ਵਧੀਆ ਬਣਾਉਣ ਲਈ ਵੱਖਰਾ ਟ੍ਰਾਂਸਫਾਰਮਰ ਲਗਾਉਣ ਦੀ ਮੰਗ ਕੀਤੀ ਅਤੇ ਪਾਰਕ ਨੰਬਰ 19 ਅਤੇ 21 ਵਿੱਚ ਟੁੱਟੇ ਹੋਏ ਝੂਲਿਆਂ ਦੀ ਥਾਂ ਨਵੇਂ ਝੂਲੇ ਲਗਾਉਣ ਦੀ ਮੰਗ ਰੱਖੀ ਗਈ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਨ੍ਹਾਂ ਸਭ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਹ ਕੰਮ ਜਲਦੀ ਤੋਂ ਜਲਦੀ ਪੂਰੇ ਕਰਵਾਏ ਜਾਣਗੇ। ਉਨ੍ਹਾਂ ਨੇ ਪੁਲਿਸ ਅਤੇ ਨਗਰ ਨਿਗਮ ਵੱਲੋਂ ਵੀ ਪੂਰੀ ਸਹਿਯੋਗ ਦੀ ਗੱਲ ਕੀਤੀ, ਤਾਂ ਜੋ ਇਲਾਕੇ ਵਿੱਚ ਸੁਰੱਖਿਆ ਵਧਾਈ ਜਾ ਸਕੇ ਅਤੇ ਵਿਕਾਸ ਦੀ ਰਹਾਂ ਹਮਵਾਰ ਹੋ ਸਕੇ।

ਇਸ ਮੀਟਿੰਗ ਦੇ ਸਫਲ ਆਯੋਜਨ ‘ਤੇ ਐਵਰਗਰੀਨ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਜਸਮੇਰ ਕੌਰ ਬੈਦਵਾਨ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਐੱਸ ਐਚ ਓ ਮਟੌਰ ਅਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਇਲਾਕਾ ਨਿਵਾਸੀਆਂ ਦੀ ਭਲਾਈ ਅਤੇ ਹੱਕਾਂ ਦੀ ਰਾਖੀ ਲਈ ਕੰਮ ਕਰਦੀ ਰਹੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।