ਧੜੇਬੰਦੀ ਖ਼ਤਮ ਕਰਨ ਲਈ ਹਾਈਕਮਾਂਡ ਨੇ ਪੰਜਾਬ ਦੇ ਕਾਂਗਰਸੀ ਦਿੱਲੀ ਸੱਦੇ

ਚੰਡੀਗੜ੍ਹ

ਚੰਡੀਗੜ੍ਹ, 13 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਨੇ ਵੱਡਾ ਕਦਮ ਚੁੱਕਿਆ ਹੈ। ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਅਗਵਾਈ ਹੇਠ ਅੱਜ 13 ਮਾਰਚ ਨੂੰ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ ਕਾਂਗਰਸ ਦੇ 35 ਦੇ ਕਰੀਬ ਸੀਨੀਅਰ ਆਗੂ ਸ਼ਿਰਕਤ ਕਰਨਗੇ। ਇਹ ਮੀਟਿੰਗ ਆਲ ਇੰਡੀਆ ਕਾਂਗਰਸ ਕਮੇਟੀ ਦੇ ਹੈੱਡਕੁਆਰਟਰ ਵਿਖੇ ਸ਼ੁਰੂ ਹੋਵੇਗੀ, ਜਿਸ ਵਿੱਚ ਪੰਜਾਬ ਕਾਂਗਰਸ ਦੀ ਅਗਲੀ ਰਣਨੀਤੀ ਅਤੇ ਧੜੇਬੰਦੀ ਨੂੰ ਖਤਮ ਕਰਨ ਬਾਰੇ ਗੰਭੀਰ ਵਿਚਾਰਾਂ ਦੀ ਉਮੀਦ ਹੈ।
ਇਸ ਮੀਟਿੰਗ ਵਿੱਚ ਪ੍ਰਤਾਪ ਸਿੰਘ ਬਾਜਵਾ, ਰਜਿੰਦਰ ਕੌਰ ਭੱਠਲ, ਸ਼ਮਸ਼ੇਰ ਸਿੰਘ ਦੂਲੋ, ਰਾਣਾ ਕੇ.ਪੀ. ਸਿੰਘ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਰਗੇ ਵੱਡੇ ਆਗੂ ਸ਼ਾਮਲ ਹੋਣਗੇ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਪਹਿਲਾਂ ਹੀ ਦਿੱਲੀ ਵਿੱਚ ਮੌਜੂਦ ਹਨ। ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਪੰਜਾਬ ਕਾਂਗਰਸ ‘ਚ ਦੋਹਰੀ ਰਾਜਨੀਤੀ ਕਰਨ ਵਾਲੇ ਨੇਤਾਵਾਂ ‘ਤੇ ਸਖਤ ਕਾਰਵਾਈ ਕਰ ਸਕਦੇ ਹਨ। ਉਨ੍ਹਾਂ ਨੇ ਹਾਲ ਹੀ ‘ਚ ਕਿਹਾ ਸੀ ਕਿ ਪਾਰਟੀ ਦੇ 30 ਫੀਸਦੀ ਨੇਤਾ ਅਜੇ ਵੀ ਭਾਜਪਾ ਨਾਲ ਸਬੰਧ ਰੱਖਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।