ਇੰਫਾਲ, 13 ਮਾਰਚ,ਬੋਲੇ ਪੰਜਾਬ ਬਿਊਰੋ :
ਮਨੀਪੁਰ ’ਚ ਸੁਰੱਖਿਆ ਬਲਾਂ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਪਿਛਲੇ 24 ਘੰਟਿਆਂ ਦੌਰਾਨ ਤਿੰਨ ਵੱਖ-ਵੱਖ ਅਭਿਆਨਾਂ ’ਚ ਇਕ ਔਰਤ ਸਮੇਤ ਚਾਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫ਼ਤਾਰ ਕੀਤੀ ਗਈ ਔਰਤ ਪ੍ਰੀਪਾਕ (ਪ੍ਰੋ) ਸੰਗਠਨ ਦੀ ਸਰਗਰਮ ਮੈਂਬਰ ਹੈ। ਉਸ ਨੂੰ ਇੰਫਾਲ ਪੱਛਮੀ ਜ਼ਿਲ੍ਹੇ ਦੇ ਲੰਗੋਲ ਗੇਮ ਇਲ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਮੁਖੀ ਨੇ ਕਿਹਾ ਕਿ ਗ੍ਰਿਫ਼ਤਾਰੀ ਦੌਰਾਨ ਮੁਲਜ਼ਮ ਦੇ ਕੋਲੋਂ ਕੁਝ ਗੁਪਤ ਦਸਤਾਵੇਜ਼ ਅਤੇ ਹਥਿਆਰ ਵੀ ਬਰਾਮਦ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਅਜੇ ਵੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਅੱਤਵਾਦ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਖੇਤਰ ਵਿੱਚ ਅਮਨ-ਸ਼ਾਂਤੀ ਨੂੰ ਯਕੀਨੀ ਬਣਾਇਆ ਜਾ ਸਕੇ।
