21 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਦਾ ਬਜਟ ਸੈਸ਼ਨ, ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ


ਚੰਡੀਗੜ੍ਹ, 13 ਮਾਰਚ,ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦੇ ਅੱਠਵੇਂ ਸੈਸ਼ਨ (ਬਜਟ ਸੈਸ਼ਨ) ਨੂੰ 21 ਮਾਰਚ ਤੋਂ 28 ਮਾਰਚ ਤੱਕ ਸੱਦਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਧਿਕਾਰਕ ਰਿਹਾਇਸ਼ ‘ਤੇ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।
ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੰਵਿਧਾਨ ਦੀ ਧਾਰਾ 174(1) ਤਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ‘ਤੇ ਸਹਿਮਤੀ ਜਤਾਈ ਹੈ।25 ਮਾਰਚ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ, ਜਿਸ ਤੋਂ ਬਾਅਦ ਸੰਬੋਧਨ ‘ਤੇ ਚਰਚਾ ਹੋਵੇਗੀ।26 ਮਾਰਚ ਨੂੰ ਵਿੱਤ ਮੰਤਰੀ ਸਾਲ 2025-26 ਲਈ ਆਮ ਬਜਟ ਪੇਸ਼ ਕਰਨਗੇ।ਬਜਟ ਪੇਸ਼ ਕਰਨ ਤੋਂ ਬਾਅਦ ਇਸ ‘ਤੇ ਵਿਧਾਇਕ ਆਪਣੀ ਰਾਏ ਪੇਸ਼ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।