ਪੰਜਾਬ ਦੇ ਇੱਕ ਬਲਾਕ ‘ਚ ਅੱਜ ਤੋਂ ਤਿੰਨ ਦਿਨ ਵਿੱਦਿਅਕ ਅਦਾਰੇ ਬੰਦ ਰਹਿਣਗੇ

ਪੰਜਾਬ


ਸ਼੍ਰੀ ਆਨੰਦਪੁਰ ਸਾਹਿਬ, 13 ਮਾਰਚ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ, ਹਿਮਾਂਸ਼ੂ ਜੈਨ ਨੇ ਸ਼੍ਰੀ ਆਨੰਦਪੁਰ ਸਾਹਿਬ ਦੇ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿੱਚ 13 ਤੋਂ 15 ਮਾਰਚ ਤੱਕ ਛੁੱਟੀ ਘੋਸ਼ਿਤ ਕਰ ਦਿੱਤੀ ਹੈ। ਹਾਲਾਂਕਿ, ਜਿੰਨ੍ਹਾਂ ਵਿਦਿਅਕ ਅਦਾਰਿਆਂ ਵਿੱਚ ਪਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ। ਇਸਦੇ ਨਾਲ ਹੀ ਹੁਣ ਪੂਰੇ ਬਲਾਕ ਵਿੱਚ ਵਿਦਿਅਕ ਅਦਾਰੇ 17 ਮਾਰਚ ਨੂੰ ਹੀ ਦੁਬਾਰਾ ਖੁਲਣਗੇ, ਕਿਉਂਕਿ 16 ਮਾਰਚ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ। ਦੱਸ ਦਈਏ ਕਿ ਹੋਲਾ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਿੱਚ 10 ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਲੱਖਾਂ ਸ਼ਰਧਾਲੂ ਦੇਸ਼-ਵਿਦੇਸ਼ ਤੋਂ ਇੱਥੇ ਮੱਥਾ ਟੇਕਣ ਲਈ ਆਉਂਦੇ ਹਨ। ਬਲਾਕ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਸਥਿਤ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਜਿੰਨ੍ਹਾਂ ਵਿੱਚ ਪਰੀਖਿਆ ਨਹੀਂ ਚੱਲ ਰਹੀਆਂ, 13 ਤੋਂ 15 ਮਾਰਚ ਤੱਕ ਬੰਦ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਹੁਕਮ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਬੇਨਤੀ ’ਤੇ ਜਾਰੀ ਕੀਤੇ ਹਨ। ਆਪਣੇ ਹੁਕਮ ਵਿੱਚ ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇਮਰੀ ਅਤੇ ਸੈਕੰਡਰੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਵਿਦਿਆਰਥੀਆਂ ਨੂੰ ਪਰੀਖਿਆ ਕੇਂਦਰ ਵਿੱਚ ਜਾਣ ਵਿੱਚ ਕੋਈ ਸਮੱਸਿਆ ਆਉਂਦੀ ਹੈ, ਤਾਂ ਉਨ੍ਹਾਂ ਨੂੰ ਤੁਰੰਤ ਇਸ ਸੰਬੰਧ ਵਿੱਚ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਦੀ ਸੁਵਿਧਾ ਲਈ ਉਚਿਤ ਪ੍ਰਬੰਧ ਕੀਤੇ ਜਾ ਸਕਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।