ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ-ਹਰਗੋਬਿੰਦ ਕੌਰ

ਪੰਜਾਬ

ਜਲੰਧਰ 16ਮਾਰਚ,ਬੋਲੇ ਪੰਜਾਬ ਬਿਊਰੋ :

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਝਾ ਅਤੇ ਦੋਆਬਾ ਖੇਤਰ ਦੀਆਂ ਜ਼ਿਲ੍ਹਿਆਂ ਦੀਆਂ ਆਗੂਆਂ ਦੀ ਮੀਟਿੰਗ ਅੱਜ ਜਲੰਧਰ ਵਿਖੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਯੂਨੀਅਨ ਦੀਆਂ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਵੋਟਾਂ ਵੇਲੇ ਵਾਅਦਾ ਤਾਂ ਇਹ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਤੇ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ ਪਰ ਅਸਲੀਅਤ ਇਹ ਹੈ ਕਿ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਮਾਣ ਭੱਤਾ ਨਹੀਂ ਮਿਲ ਰਿਹਾ। ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਟੇਟ ਸ਼ੇਅਰ ਦਾ ਪਿਛਲੇਂ ਤਿੰਨ ਮਹੀਨਿਆਂ ਦਾ ਮਾਣ ਭੱਤਾ ਪੰਜਾਬ ਸਰਕਾਰ ਨੇ ਨਹੀਂ ਦਿੱਤਾ। ਅਜਿਹਾ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਹੈ ਤੇ ਪੰਜਾਬ ਦੇ ਫੇਲ ਸਾਬਤ ਹੋ ਰਹੀ ਹੈ। ਉਹਨਾਂ ਮੰਗ ਕੀਤੀ ਕਿ ਨਵੀ ਵਿਦਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਬਣਦੇ ਗਰੇਡ ਦਿੱਤੇ ਜਾਣ। ਉਨਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਨਾ ਤਾਂ ਬੱਚੇ ਹਨ ਤੇ ਨਾ ਹੀ ਰਾਸ਼ਨ ਬਣ ਰਿਹਾ ਹੈ। ਸਾਲ 2017 ਵਿੱਚ ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਦੇ ਲੱਖਾ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਜਮਾਤਾਂ ਸ਼ੁਰੁ ਕਰਕੇ ਦਾਖਲ ਕਰ ਲਿਆ ਸੀ ਤੇ ਆਂਗਣਵਾੜੀ ਸੈਂਟਰ ਖਾਲੀ ਹੋ ਗਏ ਸਨ। ਉਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਅਤੇ ਮਾਣ ਭੱਤਾ ਹਰ ਮਹੀਨੇ ਸਮੇਂ ਸਿਰ ਦਿੱਤਾ ਜਾਵੇ। ਉਨਾਂ ਕਿਹਾ ਕਿ ਪਿਛਲੇਂ 50 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਗਿਆ ਅਤੇ ਉਹਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜਦੋਂ ਤੱਕ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮੰਨਦੀ ਨਹੀਂ ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ। ਉਨਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਆ ਰਿਹਾ ਰਾਸ਼ਨ ਬੇਹੱਦ ਘਟੀਆ ਕੁਆਲਿਟੀ ਦਾ ਹੈ। ਇਹ ਰਾਸ਼ਨ ਆਂਗਣਵਾੜੀ ਸੈਂਟਰਾਂ ਵਿੱਚ ਵੱਡੀ ਪੱਧਰ ਤੇ ਸੁੱਟਿਆ ਜਾ ਰਿਹਾ ਹੈ ਤੇ ਲੋਕ ਇਸ ਰਾਸ਼ਨ ਨੂੰ ਲੈਣ ਤੋਂ ਇਨਕਾਰੀ ਹਨ। ਸੈਟਰ ਵੱਲੋਂ ਭੇਜੇ ਜਾ ਰਹੇ ਕਰੋੜਾਂ ਰੁਪਏ ਦੇ ਫੰਡਾਂ ਦੀ ਦੁਰਵਰਤੋ ਹੋ ਰਹੀ ਹੈ ਤੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀਆਂ ਨਾਲ ਰਲ ਮਿਲ ਕੇ ਫੰਡਾਂ ਦੀ ਲੁੱਟ ਕੀਤੀ ਜਾ ਰਹੀ ਹੈ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹਜ਼ਾਰਾਂ ਸੀਟਾਂ ਖਾਲੀ ਪਈਆਂ ਹਨ , ਜਿਨਾਂ ਨੂੰ ਭਰਿਆ ਨਹੀਂ ਜਾ ਰਿਹਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।