ਪਟਿਆਲਾ, 17 ਮਾਰਚ,ਬੋਲੇ ਪੰਜਾਬ ਬਿਊਰੋ;
ਪਟਿਆਲਾ ’ਚ ਫੌਜ ਦੇ ਕਰਨਲ ਅਤੇ ਉਸ ਦੇ ਬੇਟੇ ਨਾਲ ਹੋਈ ਕੁੱਟਮਾਰ ਦੇ ਮਾਮਲੇ ਨੇ ਹਲਚਲ ਮਚਾ ਦਿੱਤੀ ਹੈ।ਇਸ ਮਾਮਲੇ ਵਿੱਚ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ 12 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਇਹ ਸਾਰੀ ਘਟਨਾ ਇੱਕ ਵੀਡੀਓ ਵਿੱਚ ਕੈਦ ਹੋ ਗਈ ਸੀ, ਜੋ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਇਸ ਮਾਮਲੇ ਦੀ ਸ਼ੁਰੂਆਤ ਪਾਰਕਿੰਗ ਦੇ ਵਿਵਾਦ ਤੋਂ ਹੋਈ ਸੀ। ਐਸਐਸਪੀ ਨਾਨਕ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਸਭ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਂਚ 45 ਦਿਨਾਂ ਵਿੱਚ ਪੂਰੀ ਕਰ ਲਈ ਜਾਵੇਗੀ।
ਐਸਐਸਪੀ ਨੇ ਫੌਜੀ ਅਧਿਕਾਰੀ ਦੇ ਪਰਿਵਾਰ ਨਾਲ ਹੋਈ ਘਟਨਾ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਫੌਜ ਦਾ ਪੂਰਾ ਸਨਮਾਨ ਕਰਦੇ ਹਾਂ। ਜੇਕਰ ਕੋਈ ਗਲਤੀ ਹੋਈ ਹੈ ਤਾਂ ਅਸੀਂ ਮੁਆਫੀ ਮੰਗਦੇ ਹਾਂ।
