ਅੰਮ੍ਰਿਤਸਰ ‘ਚ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਪੁਲਸ ਨੇ ਮੁਕਾਬਲੇ ‘ਚ ਮਾਰ ਸੁੱਟਿਆ, ਦੂਜਾ ਫਰਾਰ

ਪੰਜਾਬ


ਅੰਮ੍ਰਿਤਸਰ, 17 ਮਾਰਚ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ‘ਚ ਹਾਲ ਹੀ ‘ਚ ਇਕ ਮੰਦਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਅੱਜ ਸੋਮਵਾਰ ਸਵੇਰੇ ਪੁਲਸ ਮੁਕਾਬਲੇ ‘ਚ ਮਾਰਿਆ ਗਿਆ। ਮੁਲਜ਼ਮ ਦੀ ਪਛਾਣ ਗੁਰਸਿਦਕ ਸਿੰਘ ਵਜੋਂ ਹੋਈ ਹੈ। 
ਪੁਲਸ ਨੂੰ ਅੰਮ੍ਰਿਤਸਰ ‘ਚ ਮੰਦਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮੁਲਜ਼ਮ ਗੁਰਸਿਦਕ ਅਤੇ ਵਿਸ਼ਾਲ ਦੇ ਰਾਜਾਸਾਂਸੀ ਇਲਾਕੇ ‘ਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਮੁਲਜ਼ਮਾਂ ਦਾ ਪੁਲੀਸ ਨਾਲ ਮੁਕਾਬਲਾ ਹੋ ਗਿਆ। ਮੁਕਾਬਲੇ ਵਿੱਚ ਮੁਲਜ਼ਮ ਗੁਰਸਿਦਕ ਨੂੰ ਗੋਲੀ ਲੱਗ ਗਈ। 
ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਦਕਿ ਉਸਦਾ ਸਾਥੀ ਵਿਸ਼ਾਲ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲੀਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਦੇ ਰਾਜਾਸਾਂਸੀ ਇਲਾਕੇ ਵਿੱਚ ਘੁੰਮਣ ਬਾਰੇ ਖ਼ਾਸ ਖ਼ੁਫ਼ੀਆ ਸੂਚਨਾ ਮਿਲੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।