ਡਰਾਈਵਰ ਨੂੰ ਨੀਂਦ ਆਉਣ ਕਾਰਨ ਬੱਸ ਪਲਟੀ, 25 ਯਾਤਰੀ ਜ਼ਖਮੀ

ਨੈਸ਼ਨਲ

ਜੈਪੁਰ, 17 ਮਾਰਚ, ਬੋਲੇ ਪੰਜਾਬ ਬਿਊਰੋ :
ਉਦੈਪੁਰ-ਨਾਥਦੁਆਰਾ ਹਾਈਵੇਅ ‘ਤੇ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜੈਪੁਰ ਤੋਂ ਉਦੈਪੁਰ ਆ ਰਹੀ ਮਹਾਵੀਰ ਟਰੈਵਲਜ਼ ਦੀ ਬੱਸ ਓਡਨ ਪਿੰਡ ਨੇੜੇ ਪਲਟ ਗਈ। ਹਾਦਸਾ ਰਾਤ 2 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ, ਜਦੋਂ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ। ਬੱਸ ਡਿਵਾਈਡਰ ਤੋੜ ਕੇ ਸੜਕ ਦੇ ਦੂਜੇ ਪਾਸੇ ਪਲਟ ਗਈ।
ਇਸ ਹਾਦਸੇ ‘ਚ ਕਰੀਬ 25 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਨਾਥਦੁਆਰਾ ਅਤੇ ਰਾਜਸਮੰਦ ਦੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ। ਘਟਨਾ ਤੋਂ ਤੁਰੰਤ ਬਾਅਦ ਬੱਸ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ।
ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ। ਜ਼ਖਮੀਆਂ ਨੂੰ ਚਾਰ ਐਂਬੂਲੈਂਸਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਰਾਰ ਡਰਾਈਵਰ ਅਤੇ ਕੰਡਕਟਰ ਦੀ ਭਾਲ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।