ਮੋਗਾ, 17 ਮਾਰਚ,ਬੋਲੇ ਪੰਜਾਬ ਬਿਊਰੋ :
ਮੋਗਾ ਵਿੱਚ ਅੱਜ ਸਵੇਰੇ ਇਕ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਜਾਣਕਾਰੀ ਮੁਤਾਬਕ, ਇਕ ਗੈਂਗਸਟਰ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜਵਾਬੀ ਗੋਲੀਆਂ ਚਲਾਈਆਂ। ਝੜਪ ਦੌਰਾਨ ਪੁਲਿਸ ਨੇ ਮੁਲਜ਼ਮ ਨੂੰ ਲੱਤ ‘ਚ ਗੋਲੀ ਮਾਰ ਕੇ ਫੜ ਲਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਬੀਤੇ ਦਿਨ ਪਿੰਡ ਡਾਲਾ ਵਿੱਚ ਪੰਚਾਇਤ ਮੈਂਬਰ ਦੇ ਘਰ ’ਤੇ ਹੋਈ ਫ਼ਾਇਰਿੰਗ ਦੇ ਮਾਮਲੇ ਵਿੱਚ ਲੋੜੀਂਦਾ ਸੀ। ਪੁਲਿਸ ਨੇ ਮੁਲਜ਼ਮ ਕੋਲੋਂ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਹਾਲਾਤ ਕੰਟਰੋਲ ’ਚ ਹਨ ਅਤੇ ਪੁਲਿਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ।
