ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੋਂ ਨਾਰਾਜ਼ ਦੰਗਾ ਪੀੜਤਾਂ ਵਲੋਂ ਰੋਸ ਪ੍ਰਦਰਸ਼ਨ

ਪੰਜਾਬ

ਲੁਧਿਆਣਾ, 17 ਮਾਰਚ,ਬੋਲੇ ਪੰਜਾਬ ਬਿਊਰੋ ;
ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਮਾਰਚ ਨੂੰ ਲੁਧਿਆਣਾ ਦੇ ਇਨਡੋਰ ਸਟੇਡੀਅਮ ‘ਚ ਰੈਲੀ ਕਰਨਗੇ। ਭਲਕੇ ਉਹ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਉਦਘਾਟਨ ਵੀ ਕਰਨਗੇ। ਇਸ ਤੋਂ ਪਹਿਲਾਂ ਹੈਬੋਵਾਲ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਨਾ ਹੋਣ ਤੋਂ ਨਾਰਾਜ਼ ਦੰਗਾ ਪੀੜਤਾਂ ਨੇ ਸਮਾਗਮ ਦੇ ਅੰਦਰ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ।
ਦੰਗਾ ਪੀੜਤ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕਈ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੀਟਿੰਗ ਲਈ ਸਮਾਂ ਮੰਗਿਆ। ਦੋ ਵਾਰ ਸਮਾਂ ਦੇਣ ਤੋਂ ਬਾਅਦ ਉਹ ਖੁਦ ਨਹੀਂ ਆਏ। ਉਨ੍ਹਾਂ ਦੀ ਮੰਗ ਹੈ ਕਿ 1984 ਦੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇ। ਕਾਂਗਰਸ ਦੇ ਸਮੇਂ ਰੱਦ ਹੋਏ 135 ਪਰਿਵਾਰਾਂ ਦੇ ਲਾਲ ਕਾਰਡ ਬਹਾਲ ਕੀਤੇ ਜਾਣ।
25 ਹਜ਼ਾਰ ਦੇ ਕਰੀਬ ਦੰਗਾ ਪ੍ਰਭਾਵਿਤ ਪਰਿਵਾਰ ਹਨ, ਉਨ੍ਹਾਂ ਨੂੰ ਫਲੈਟ ਦਿੱਤੇ ਜਾਣ। ਦੰਗਾ ਪੀੜਤਾਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ। ਦੰਗਾ ਪ੍ਰਭਾਵਿਤ ਪਰਿਵਾਰਾਂ ਦਾ ਕਹਿਣਾ ਹੈ ਕਿ ਅੱਜ ਅਸੀਂ ਹੈਬੋਵਾਲ ਵਿੱਚ ਚੱਲ ਰਹੇ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੂੰ ਬਹੁਤ ਹੀ ਸ਼ਾਂਤਮਈ ਢੰਗ ਨਾਲ ਮਿਲਣ ਜਾ ਰਹੇ ਸੀ ਪਰ ਅਧਿਕਾਰੀਆਂ ਨੇ ਸਾਨੂੰ ਰੋਕ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਔਰਤਾਂ ਨਾਲ ਵੀ ਹੱਥੋਪਾਈ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।