ਸ਼੍ਰੋਮਣੀ ਕਮੇਟੀ ਵਫਦ ਨੇ ਗੁਰਦੁਆਰਾ ਮੰਗੂ ਮੱਠ ਨਾਲ ਸਬੰਧਤ ਮਾਮਲੇ ਬਾਰੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਪੰਜਾਬ


ਪੁਰੀ ਦੇ ਜਿਲ੍ਹਾ ਮੈਜਿਸਟ੍ਰੇਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਕਮੇਟੀ ਨਾਲ ਰਾਬਤਾ ਕਰਨ ਦੇ ਨਿਰਦੇਸ਼ ਦੇਣ ਲਈ ਕਿਹਾ

ਅੰਮਿ੍ਤਸਰ, 17 ਮਾਰਚ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਪੁਰੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗੁਰਦੁਆਰਾ ਮੰਗੂ ਮੱਠ ਨਾਲ ਸਬੰਧਤ ਮਾਮਲੇ ਵਿੱਚ 18 ਮਾਰਚ 2025 ਨੂੰ ਰੱਖੀ ਮੀਟਿੰਗ ਵਿੱਚ ਤਿੰਨ ਵਿਅਕਤੀਆਂ ਨੂੰ ਸੱਦੇ ਜਾਣ ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿੱਚ ਪੁੱਜੇ ਇਸ ਵਫਦ ਵਿੱਚ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ ਤੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਸ਼ਾਮਲ ਸਨ।
ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੇ ਪੱਤਰ ਵਿੱਚ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਬਾਉਲੀ ਮੱਠ, ਗੁਰਦੁਆਰਾ ਮੰਗੂ ਮੱਠ ਅਤੇ ਗੁਰਦੁਆਰਾ ਪੰਜਾਬੀ ਮੱਠ ਦੀ ਸੇਵਾ ਸੰਭਾਲ ਸਬੰਧੀ ਸਿੱਖ ਸੰਸਥਾ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ‘ਤੇ ਬਣਾਈ ਗਈ ਕਮੇਟੀ ਪਹਿਲਾਂ ਹੀ ਸਾਰੇ ਮਾਮਲਿਆਂ ਬਾਰੇ ਸਥਾਨਕ ਪ੍ਰਸ਼ਾਸਨ ਨਾਲ ਵਿਚਾਰ-ਵਟਾਂਦਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪੁਰੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗੁਰਦੁਆਰਾ ਮੰਗੂ ਮੱਠ ਨਾਲ ਸਬੰਧਤ ਮਾਮਲੇ ਵਿੱਚ 18 ਮਾਰਚ ਨੂੰ ਰੱਖੀ ਮੀਟਿੰਗ ਵਿੱਚ ਤਿੰਨ ਵਿਅਕਤੀਆਂ ਨੂੰ ਸੱਦਿਆ ਗਿਆ ਹੈ ਜੋ ਠੀਕ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਵਿਅਕਤੀਆਂ ਵਿੱਚ ਪੁਰੀ ਦੇ ਸ. ਜਗਦੀਪ ਸਿੰਘ ਨੂੰ ਵੀ ਸੱਦਾ ਦਿੱਤਾ ਹੈ, ਜੋ ਇੱਕ ਨਿੱਜੀ ਗੁਰਦੁਆਰਾ ਚਲਾਉਂਦੇ ਹਨ ਜਿਸਦਾ ਨਾਮ ਗੁਰਦੁਆਰਾ ਆਰਤੀ ਸਾਹਿਬ ਹੈ। ਇਹ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਗਈ ਕਮੇਟੀ ਨੂੰ ਸਾਬੋਤਾਜ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਜਗਦੀਪ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਗਈ ਕਮੇਟੀ ਦੇ ਮੈਂਬਰ ਵੀ ਹਨ। ਉਨ੍ਹਾਂ ਦੂਜੇ ਦੋ ਮੈਬਰਾਂ ਬਾਰੇ ਕਿਹਾ ਕਿ ਪੁਰੀ ਵਿਖੇ ਚੱਲ ਰਹੇ ਸਿੱਖ ਮੁੱਦਿਆਂ ਨੂੰ ਹੱਲ ਕਰਨ ਵਿੱਚ ਸ. ਅਜਮੇਰ ਸਿੰਘ ਰੰਧਾਵਾ ਅਤੇ ਸ਼੍ਰੀ ਵਿੱਕੀ ਥਾਮਸ ਦੀ ਭੂਮਿਕਾ ਵੀ ਬਹੁਤ ਸ਼ੱਕੀ ਹੈ। ਵਫਦ ਨੇ ਮੰਗ ਕੀਤੀ ਕਿ ਓਡੀਸ਼ਾ ਵਿੱਚ ਪੁਰੀ ਦੇ ਡੀਐਮ ਅਤੇ ਕੁਲੈਕਟਰ ਨੂੰ ਗੁਰਦੁਆਰਾ ਬਾਉਲੀ ਮੱਠ, ਗੁਰਦੁਆਰਾ ਮੰਗੂ ਮੱਠ ਅਤੇ ਗੁਰਦੁਆਰਾ ਪੰਜਾਬੀ ਮੱਠ ਦੇ ਮਾਮਲਿਆਂ ਬਾਰੇ ਕੋਈ ਵੀ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਗਈ ਕਮੇਟੀ ਨਾਲ ਰਾਬਤਾ ਕਰਨ ਦੇ ਨਿਰਦੇਸ਼ ਦਿੱਤੇ ਜਾਣ, ਤਾਂ ਜੋ ਇਸ ਮਹੱਤਵਪੂਰਨ ਮੁੱਦੇ ਵਿੱਚ ਹੋਰ ਉਲਝਣ ਨਾ ਆਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।