ਜਲੰਧਰ, 18 ਮਾਰਚ,ਬੋਲੇ ਪੰਜਾਬ ਬਿਊਰੋ ;
ਜਲੰਧਰ ਦੇ ਰਾਏਪੁਰ-ਰਸੂਲਪੁਰ ’ਚ ਬੀਤੇ ਦਿਨੀ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ। ਅੱਜ ਤੜਕਸਾਰ ਪੁਲਿਸ ਅਤੇ ਮੁਲਜ਼ਮ ਵਿਚਾਲੇ ਮੁਕਾਬਲਾ ਹੋਇਆ ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ।
ਜਲੰਧਰ ਦਿਹਾਤੀ ਦੇ SSP ਗੁਰਮੀਤ ਸਿੰਘ ਮੌਕੇ ਦਾ ਜਾਇਜ਼ਾ ਲੈਣ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਐਤਵਾਰ ਤੜਕਸਾਰ ਲੱਗਭਗ 3:30 ਵਜੇ ਪਿੰਡ ਰਾਏਪੁਰ-ਰਸੂਲਪੁਰ ਵਿਚ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ’ਤੇ ਪਾਕਿਸਤਾਨੀ ਅਤਿਵਾਦੀ ਸ਼ਹਿਜ਼ਾਦ ਭੱਟੀ ਨੇ ਹਮਲਾ ਕਰਵਾਇਆ ਸੀ। ਸ਼ਹਿਜ਼ਾਦ ਭੱਟੀ ਨੇ ਸੋਸ਼ਲ ਮੀਡੀਆ ਰਾਹੀਂ ਦਾਅਵਾ ਕੀਤਾ ਕਿ ਰੋਜਰ ਸੰਧੂ ਨੇ ਇਸਲਾਮ ਬਾਰੇ ਗਲਤ ਟਿੱਪਣੀਆਂ ਕੀਤੀਆਂ ਸਨ।
ਸ਼ਹਿਜ਼ਾਦ ਨੇ ਦੱਸਿਆ ਕਿ ਗਰਮਖਿਆਲੀ ਅਤਿਵਾਦੀ ਹੈਪੀ ਪਸੀਆ ਅਤੇ ਬਾਬਾ ਸਿਦੀਕੀ ਹੱਤਿਆਕਾਂਡ ਦੇ ਮਾਸਟਰਮਾਈਂਡ ਜੀਸ਼ਾਨ ਅਖ਼ਤਰ ਨੇ ਵੀ ਇਸ ਵਾਰਦਾਤ ਵਿਚ ਉਸ ਦਾ ਸਾਥ ਦਿੱਤਾ। ਉਨ੍ਹਾਂ ਨੇ ਹੋਰ ਹਮਲੇ ਕਰਨ ਦੀ ਵੀ ਧਮਕੀ ਦਿੱਤੀ ਸੀ।
