ਜਲੰਧਰ, 18 ਮਾਰਚ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਵੱਲੋਂ ਕੱਲ੍ਹ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਰੱਦ ਕੀਤੇ ਜਾਣ ਦੇ ਬਾਵਜੂਦ ਹਾਲਾਤਾਂ ‘ਚ ਕੋਈ ਸੁਧਾਰ ਨਜ਼ਰ ਨਹੀਂ ਆ ਰਿਹਾ। ਧਾਮੀ ਨੇ ਆਪਣਾ ਫੈਸਲਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨਾਲ ਕਮੇਟੀ ਦੇ ਸ਼੍ਰੋਮਣੀ ਅਕਾਲੀ ਦਲ ਪੱਖੀ ਮੈਂਬਰਾਂ ਅੰਦਰ ਚਿੰਤਾ ਵਧ ਗਈ ਹੈ।
ਇਸ ਨਾਜ਼ੁਕ ਸਥਿਤੀ ਨੂੰ ਸੰਭਾਲਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਣ ਮੈਦਾਨ ‘ਚ ਉਤਰਨ ਦਾ ਫੈਸਲਾ ਲਿਆ ਹੈ। ਸੁਖਬੀਰ ਬਾਦਲ ਅੱਜ ਹੁਸ਼ਿਆਰਪੁਰ ਪਹੁੰਚਣਗੇ, ਜਿੱਥੇ ਉਹ ਧਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ।
