ਨਵੀਂ ਦਿੱਲੀ, 19 ਮਾਰਚ,ਬੋਲੇ ਪੰਜਾਬ ਬਿਊਰੋ :
ਕੇਂਦਰ ਸਰਕਾਰ ਵੋਟਰ ਆਈਡੀ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਮੰਗਲਵਾਰ ਨੂੰ ਚੋਣ ਕਮਿਸ਼ਨ ਅਤੇ ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਦੇ ਅਧਿਕਾਰੀਆਂ ਦੀ ਮੀਟਿੰਗ ਹੋਈ। ਇਸ ‘ਚ ਦੋਵਾਂ ਨੂੰ ਜੋੜਨ ‘ਤੇ ਸਹਿਮਤੀ ਬਣੀ। ਹੁਣ ਜਲਦੀ ਹੀ ਇਸ ਬਾਰੇ ਮਾਹਿਰਾਂ ਦੀ ਰਾਏ ਲਈ ਜਾਵੇਗੀ।
ਕਮਿਸ਼ਨ ਦਾ ਕਹਿਣਾ ਹੈ ਕਿ ਵੋਟਰ ਕਾਰਡ ਨੂੰ ਆਧਾਰ ਨਾਲ ਜੋੜਨ ਦਾ ਕੰਮ ਮੌਜੂਦਾ ਕਾਨੂੰਨ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 2015 ‘ਚ ਵੀ ਅਜਿਹੀ ਕੋਸ਼ਿਸ਼ ਕੀਤੀ ਗਈ ਸੀ ਪਰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਸ ਨੂੰ ਰੋਕ ਦਿੱਤਾ ਗਿਆ ਸੀ।
