ਕਿਸਾਨਾਂ ਦੀ ਕੇਂਦਰ ਨਾਲ ਗੱਲਬਾਤ ਰਹੀ ਬੇਸਿੱਟਾ,ਵਿਰੋਧ ਜਾਰੀ ਰਹੇਗਾ

ਚੰਡੀਗੜ੍ਹ

ਚੰਡੀਗੜ੍ਹ19 ਮਾਰਚ ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਕਿਸਾਨਾਂ ਦੀ ਕੇਂਦਰ ਨਾਲ ਤੀਜੇ ਦੌਰ ਦੀ ਮੀਟਿੰਗ ਵੀ ਬੇਸਿੱਟਾ ਰਿਹਾ। ਕਿਸਾਨ ਆਗੂਆਂ ਨੇ ਸਾਰੀਆਂ ਫਸਲਾਂ ਲਈ ਐਮਐਸਪੀ ‘ਤੇ ਕਾਨੂੰਨੀ ਗਰੰਟੀ ਦੀ ਆਪਣੀ ਮੰਗ ਨੂੰ ਦੁਹਰਾਇਆ।ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਵਿਚ ਸਰਵਣ ਸਿੰਘ ਪੰਧੇਰ, ਸਤਨਾਮ ਸਿੰਘ, ਪੀ.ਆਰ. ਪਾਂਡੀਅਨ, ਪੀਟੀ ਜੌਨ ਅਤੇ ਅਭਿਮਨਿਊ ਕੋਹਾੜ ਨੇ ਮੰਗ ਕੀਤੀ ਕਿ ਦੇਸ਼ ਦੇ ਕਿਸਾਨ ਸੰਸਦ ਵਿਚ ਪਾਸ ਕੀਤੀ ਗਈ ਐਮਐਸਪੀ ਗਰੰਟੀ ਚਾਹੁੰਦੇ ਹਨ ਅਤੇ ਉਹ ਆਪਣਾ ਸੰਘਰਸ਼ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਇਸਦੀ ਪ੍ਰਾਪਤੀ ਨਹੀਂ ਹੋ ਜਾਂਦੀ। ਕੋਹਾੜ ਨੇ ਕਿਹਾ ਕਿ ਕੇਂਦਰੀ ਮੰਤਰੀਆਂ ਨੇ ਕਾਨੂੰਨ ਨੂੰ ਲਾਗੂ ਕਰਨ ਸੰਬੰਧੀ ਕਿਸਾਨਾਂ ਦੁਆਰਾ ਪੇਸ਼ ਕੀਤੀ ਗਈ ਰਿਪੋਰਟ ਦਾ ਅਧਿਐਨ ਕੀਤਾ ਹੈ ਅਤੇ ਸੁਝਾਵਾਂ ‘ਤੇ ਮੰਤਰਾਲਾ ਸਲਾਹ-ਮਸ਼ਵਰਾ ਕਰੇਗਾ।ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੀਟਿੰਗ ਵਿਚ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਰੰਟੀ ਪ੍ਰਦਾਨ ਕਰਨ ‘ਤੇ ਹੀ ਚਰਚਾ ਕੇਂਦ੍ਰਿਤ ਸੀ। ਸਰਕਾਰ ਨੇ ਇਸ ਗਰੰਟੀ ਨੂੰ ਲਾਗੂ ਕਰਨ ਬਾਰੇ ਚਿੰਤਾਵਾਂ ਪ੍ਰਗਟ ਕੀਤੀਆਂ, ਹੋਰ ਵਿਚਾਰ-ਵਟਾਂਦਰੇ ਦੀ ਮੰਗ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।