ਜਲਾਲਾਬਾਦ, 19 ਮਾਰਚ,ਬੋਲੇ ਪੰਜਾਬ ਬਿਊਰੋ :
ਜਲਾਲਾਬਾਦ ਥਾਣਾ ਸਿਟੀ ਵਿੱਚ ਤੈਨਾਤ ASI ਜਰਨੈਲ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ASI ਜਰਨੈਲ ਸਿੰਘ ਗੋਬਿੰਦ ਨਗਰੀ ਵਿੱਚ ਇਕ ਕੇਸ ਦੇ ਸਿਲਸਿਲੇ ’ਚ ਬਿਆਨ ਲੈਣ ਗਏ ਸਨ, ਜਿੱਥੇ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ।
ਤੁਰੰਤ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਭੇਜ ਦਿੱਤਾ। ਅਫਸੋਸਜਨਕ ਤੌਰ ’ਤੇ, ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮੌਤ ਦੇ ਅਸਲ ਕਾਰਨਾਂ ਬਾਰੇ ਹਾਲੇ ਤੱਕ ਪੁਸ਼ਟੀ ਨਹੀਂ ਹੋਈ, ਪਰ ਖ਼ਦਸ਼ਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਫ਼ਿਲਹਾਲ ਪੁਲਿਸ ਵੱਲੋਂ ASI ਦੀ ਮ੍ਰਿਤਕ ਦੇਹ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਅੱਜ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੂੰ ਲਾਸ਼ ਮਿਲੇਗੀ।
