ਪੰਜਾਬ ਪੁਲਿਸ ਨੇ ਕਿਸਾਨਾਂ ਦੇ ਸ਼ੈੱਡਾਂ ‘ਤੇ ਚਲਾਇਆ ਬੁਲਡੋਜ਼ਰ: ਸ਼ੰਭੂ ਬਾਰਡਰ ਕਰਵਾਇਆ ਖਾਲੀ -ਸਟੇਜ ਤੋੜੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ :

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੁੱਧਵਾਰ ਨੂੰ 7ਵੀਂ ਵਾਰਤਾ ਬੇਸਿੱਟਾ ਰਹੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਵੱਲ ਪਰਤ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਵਿੱਚ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਨ ਪੰਧੇਰ ਅਤੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਜਗਜੀਤ ਡੱਲੇਵਾਲ ਸ਼ਾਮਲ ਹਨ। ਪੰਜਾਬ ਪੁਲਿਸ ਨੇ ਕਿਸਾਨਾਂ ‘ਤੇ ਐਕਸ਼ਨ ਲੈਂਦਿਆਂ ਸੰਭੂ ਬਾਰਡਰ ਖਾਲੀ ਕਰਵਾਇਆ, ਇਸ ਦੇ ਨਾਲ ਹੀ ਪੁਲਿਸ ਵਲੋਂ ਕਿਸਾਨਾਂ ਦੀ ਸਟੇਜ ਵੀ ਤੋੜ ਦਿੱਤੀ ਹੈ। ਕਿਸਾਨ ਅੰਦੋਲਨ ਤੇ ਪੰਜਾਬ ਪੁਲਿਸ ਦੇ ਐਕਸ਼ਨ ਦੇ ਨਾਲ ਖਨੌਰੀ ਬਾਰਡਰ ਨੂੰ ਵੀ ਖਾਲੀ ਕਰਵਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। 

ਹਰਿਆਣਾ ਵਾਲੇ ਪਾਸੇ ਜੀਂਦ ਜ਼ਿਲ੍ਹੇ ਦੀ ਖਨੌਰੀ ਸਰਹੱਦ ’ਤੇ ਪੁਲੀਸ ਦੀਆਂ ਛੇ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਜਿਸ ਦੀ ਅਗਵਾਈ ਡੀਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ। ਪੁਲਿਸ ਨੂੰ ਖਦਸ਼ਾ ਹੈ ਕਿ ਪੰਜਾਬ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਕਿਸਾਨ ਰੋਹ ਵਿੱਚ ਆ ਸਕਦੇ ਹਨ। ਉਹ ਜ਼ਬਰਦਸਤੀ ਹਰਿਆਣਾ ਵਿੱਚ ਦਾਖ਼ਲ ਹੋ ਸਕਦਾ ਹੈ। ਇਸ ਦੇ ਨਾਲ ਹੀ ਖਨੌਰੀ ਬਾਰਡਰ ’ਤੇ ਇੱਟਰਨੈੱਟ ਸੇਵਾਵਾਂ ਬੰਦ ਹੋ ਗਈਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।