ਜਥੇਬੰਦੀ ਦੀ ਜਰੂਰੀ ਮੀਟਿੰਗ 21 ਮਾਰਚ ਨੂੰ ਜਲ ਸਪਲਾਈ ਦੇ ਮੁੱਖ ਦਫਤਰ ਪਟਿਆਲਾ ਵਿਖੇ ਹੋਵੇਗੀ
ਪਟਿਆਲਾ 19 ਮਾਰਚ ,ਬੋਲੇ ਪੰਜਾਬ ਬਿਊਰੋ :
ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ,ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ,ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 25 ਮਾਰਚ ਨੂੰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦਾ ਫੀਲਡ ਕਾਮਾਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ ਕਿਉਂਕਿ ਪੰਜਾਬ ਦੇ ਮੁਲਾਜ਼ਮਾਂ ਦਾ ਕੋਈ ਮਸਲਾ ਸਰਕਾਰ ਵੱਲੋਂ ਹੱਲ ਨਹੀਂ ਹੋ ਰਿਹਾ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਕੰਮਾਂ ਲਈ ਆਪਣੀ ਪਿੱਠ ਥੱਪਥਪਾ ਪਾ ਰਹੀ ਹੈ ਉਥੇ ਪੰਜਾਬ ਦੇ ਮੁਲਾਜ਼ਮਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਕੀਤਾ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਥੇਬੰਦੀਆਂ ਦੀਆਂ ਰੈਲੀਆਂ ਵਿੱਚ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਆਉਂਦਿਆਂ ਹੀ ਕੋਈ ਰੈਗੂਲਰ ਮੁਲਾਜ਼ਮ ਦਾ ਡੀਏ, ਸਕੇਲਾਂ ਦਾ ਕੋਈ ਏਰੀਆ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਸਾਰੇ ਵਿਭਾਗਾਂ ਵਿੱਚ ਹਰ ਤਰ੍ਹਾਂ ਦਾ ਕੱਚਾ ਮੁਲਾਜ਼ਮ ਰੈਗੂਲਰ ਕਰਨਾ ਇਹਨਾਂ ਲਈ ਧਰਨਾ ਨਹੀਂ ਲਾਉਣਾ ਪਵੇਗਾ ਪਰ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੇ ਤਿੰਨ ਸਾਲ ਤੋਂ ਪੰਜਾਬ ਦਾ ਹਰ ਵਰਗ ਖਾਸ ਕਰਕੇ ਮੁਲਾਜ਼ਮ ਵਰਗ ਲਗਾਤਾਰ ਸੜਕਾਂ ਤੇ ਉਤਰਿਆ ਹੋਇਆ ਹੈ।ਜਥੇਬੰਦੀ ਆਗੂ ਕਿਸ਼ੋਰ ਚੰਦ ਗਾਜ਼ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਵੱਲੋਂ 25 ਮਾਰਚ ਨੂੰ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਰੋਸ ਮਾਰਚ ਕੀਤਾ ਜਾ ਰਿਹਾ ਹੈ ਉਸ ਵਿੱਚ ਪੰਜਾਬ ਦਾ ਫੀਲਡ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਕੀਤਾ ਜਾਵੇਗਾ। ਇਸ ਸਬੰਧੀ ਜਥੇਬੰਦੀ ਦੀ ਇੱਕ ਜਰੂਰੀ ਮੀਟਿੰਗ ਜਲ ਸਪਲਾਈ ਐਂਡ ਸੈਨੀਟੇਸ਼ਨ ਦੇ ਮੁੱਖ ਦਫਤਰ ਪਟਿਆਲਾ ਵਿਖੇ 21 ਮਾਰਚ ਨੂੰ ਬੁਲਾਈ ਗਈ ਹੈ ਜਿਸ ਵਿੱਚ ਪੰਜਾਬ ਦੇ ਸੂਬਾਈ ਆਗੂ ਅਤੇ ਜਿਲ੍ਹਿਆਂ ਦੇ ਪ੍ਰਧਾਨ ਸਕੱਤਰ ਚੇਅਰਮੈਨ ਹਾਜ਼ਰ ਹੋ ਕੇ 25 ਮਾਰਚ ਚੰਡੀਗੜ੍ਹ ਦੇ ਰੋਸ ਮਾਰਚ ਦੀ ਤਿਆਰੀ ਕਰਨਗੇ।