ਮੰਦਰ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਕਿਸ਼ਤੀ ਪਲਟੀ, ਸੱਤ ਲੋਕ ਡੁੱਬੇ

ਨੈਸ਼ਨਲ

ਭੋਪਾਲ , 19 ਮਾਰਚ,ਬੋਲੇ ਪੰਜਾਬ ਬਿਊਰੋ :
ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਦੇ ਖਾਨਿਆਧਨਾ ਥਾਣਾ ਖੇਤਰ ਵਿੱਚ ਮਾਤਤਿਲਾ ਬੰਨ੍ਹ ਵਿਖੇ ਮੰਗਲਵਾਰ ਸ਼ਾਮ ਵੱਡਾ ਹਾਦਸਾ ਦੇਖਿਆ। ਇੱਕ ਮੰਦਰ ਵਿੱਚ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਕਿਸ਼ਤੀ ਅਚਾਨਕ ਪਲਟ ਗਈ, ਜਿਸ ਵਿੱਚ ਤਿੰਨ ਔਰਤਾਂ ਅਤੇ ਚਾਰ ਬੱਚਿਆਂ ਸਮੇਤ ਕੁੱਲ ਸੱਤ ਲੋਕ ਡੁੱਬ ਗਏ। ਹੁਣ ਤੱਕ ਲਾਪਤਾ ਵਿਅਕਤੀਆਂ ਬਾਰੇ ਕੋਈ ਸੁਚਨਾ ਨਹੀਂ ਮਿਲੀ ਹੈ।
ਪਿੰਡ ਵਾਸੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਅੱਠ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਹਾਦਸਾ ਸ਼ਾਮ 6 ਵਜੇ ਦੇ ਕਰੀਬ ਵਾਪਰਿਆ, ਜੋ ਕਿ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 100 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ।
ਇਹ ਖੇਤਰ ਉੱਤਰ ਪ੍ਰਦੇਸ਼ ਦੇ ਲਲਿਤਪੁਰ ਵਿੱਚ ਸਥਿਤ ਮੱਟੀਲਾ ਡੈਮ ਦੇ ਨੇੜੇ ਪੈਂਦਾ ਹੈ, ਜੋ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਖਾਨਿਆਧਨਾ ਥਾਣਾ ਅਧੀਨ ਆਉਂਦਾ ਹੈ। ਇਲਾਕੇ ਦੇ ਪਰਸ਼ਾਸਨ ਨੇ ਤੁਰੰਤ ਰਾਹਤ ਤੇ ਬਚਾਅ ਕੰਮ ਸ਼ੁਰੂ ਕਰ ਦਿੱਤੇ ਹਨ। ਲਾਪਤਾ ਵਿਅਕਤੀਆਂ ਦੀ ਤਲਾਸ਼ ਜਾਰੀ ਹੈ।ਜਿਲ੍ਹਾ ਪਰਸ਼ਾਸਨ ਨੇ ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।