ਜਲੰਧਰ, 20 ਮਾਰਚ,ਬੋਲੇ ਪੰਜਾਬ ਬਿਊਰੋ :
ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਬੀਤੀ ਰਾਤ ਜਲੰਧਰ ਦੇ ਪਿਮਸ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਨੂੰ ਅੱਜ ਤੜਕੇ ਭਾਰੀ ਪੁਲੀਸ ਫੋਰਸ ਨਾਲ ਪਿਮਸ ਤੋਂ ਰਵਾਨਾ ਕਰ ਦਿੱਤਾ ਗਿਆ ਹੈ। ਹੁਣ ਪੁਲਿਸ ਉਨ੍ਹਾਂ ਨੂੰ ਜਲੰਧਰ ਛਾਉਣੀ ਵੱਲ ਲੈ ਗਈ ਹੈ।
ਜਾਣਕਾਰੀ ਅਨੁਸਾਰ ਹੁਣ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਛਾਉਣੀ ਸਥਿਤ ਪੀ.ਡਬਲਯੂ.ਡੀ ਗੈਸਟ ਹਾਊਸ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਜਲੰਧਰ ਛਾਉਣੀ ਦੇ ਗੇਟ ‘ਤੇ ਵੀ ਭਾਰੀ ਪੁਲਿਸ ਬਲ ਤਾਇਨਾਤ ਹੈ। ਇੱਥੋਂ ਤੱਕ ਕਿ ਮੀਡੀਆ ਨੂੰ ਵੀ ਜਲੰਧਰ ਛਾਉਣੀ ਦੇ ਗੇਟ ‘ਤੇ ਹੀ ਰੋਕ ਦਿੱਤਾ ਗਿਆ। ਛਾਉਣੀ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਨੂੰ ਚੈਕਿੰਗ ਕਰਕੇ ਹੀ ਅੰਦਰ ਭੇਜਿਆ ਜਾ ਰਿਹਾ ਹੈ।
