ਅਨੰਤਨਾਗ, 20 ਮਾਰਚ,ਬੋਲੇ ਪੰਜਾਬ ਬਿਊਰੋ :
ਅੱਜ ਸਵੇਰੇ ਅਨੰਤਨਾਗ ਦੇ ਨਾਪੋਰਾ ਬਾਈਪਾਸ ‘ਤੇ ਇੱਕ ਟੈਂਪੋ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਨੌਂ ਸੈਲਾਨੀ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਲਈ ਜ਼ਿਲ੍ਹਾ ਹਸਪਤਾਲ ਜੀਐਮਸੀ ਅਨੰਤਨਾਗ ਭੇਜ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦਾ ਡਾਕਟਰੀ ਇਲਾਜ ਦਿੱਤਾ ਜਾ ਰਿਹਾ ਹੈ।
