ਪ੍ਰਸ਼ਾਸਨ ਨੇ ਦੋ ਨਾਜਾਇਜ਼ ਕਲੋਨੀਆਂ ਢਾਹੀਆਂ

ਪੰਜਾਬ

ਦੀਨਾਨਗਰ, 20 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ: ਹਰਜਿੰਦਰ ਸਿੰਘ ਬੇਦੀ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਨਾਜਾਇਜ਼ ਕਲੋਨੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਲੜੀ ਤਹਿਤ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਦੀਨਾਨਗਰ ਅਰੁਣ ਕੁਮਾਰ, ਐਸ.ਡੀ.ਓ. ਗੁਰਿੰਦਰ ਸਿੰਘ ਅਤੇ ਜੂਨੀਅਰ ਇੰਜਨੀਅਰ ਮਨਪ੍ਰੀਤ ਸਿੰਘ ਦੀ ਟੀਮ ਨੇ ਭੂਤਨਾਥ ਮੰਦਰ ਨੇੜੇ ਅਤੇ ਅਵਾਂਖਾ ਰੋਡ ’ਤੇ ਰੇਲਵੇ ਕਰਾਸਿੰਗ ਨੇੜੇ ਬਣੀਆਂ ਦੋ ਨਾਜਾਇਜ਼ ਕਲੋਨੀਆਂ ਨੂੰ ਢਾਹ ਦਿੱਤਾ। ਇਹ ਕਾਰਵਾਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ) 1995 ਦੀ ਉਲੰਘਣਾ ਕਰਕੇ ਕੀਤੀ ਗਈ ਹੈ।
 ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ: ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਾਜਾਇਜ਼ ਕਾਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਜਾਂਦੇ ਹਨ, ਜਿਸ ਤੋਂ ਬਾਅਦ ਕਾਰਵਾਈ ਕੀਤੀ ਜਾਂਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।