ਪੰਜਾਬ ਪੁਲਿਸ ਵੱਲੋਂ ਦੋ ਨਾਮੀ ਬਦਮਾਸ਼ ਹਥਿਆਰ ਸਮੇਤ ਗ੍ਰਿਫਤਾਰ

ਪੰਜਾਬ

ਫਰੀਦਕੋਟ, 20 ਮਾਰਚ,ਬੋਲੇ ਪੰਜਾਬ ਬਿਊਰੋ :
ਫਰੀਦਕੋਟ ਪੁਲਸ ਨੇ ਅੱਜ ਵੀਰਵਾਰ ਸਵੇਰੇ ਮੁਕਾਬਲੇ ਤੋਂ ਬਾਅਦ ਸਕਾਰਪੀਓ ਗੱਡੀ ‘ਚ ਜਾ ਰਹੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 32 ਬੋਰ ਦਾ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਉਰਫ਼ ਗਗਨੀ ਅਤੇ ਲਖਵਿੰਦਰ ਸਿੰਘ ਉਰਫ਼ ਲੱਖੂ ਵਾਸੀ ਅੰਬੇਡਕਰ ਨਗਰ ਜੈਤੋ ਵਜੋਂ ਹੋਈ ਹੈ। ਪੁਲੀਸ ਨੂੰ ਇਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਟੀਮ ਨੇ ਇਨ੍ਹਾਂ ਦਾ ਪਤਾ ਲਾਇਆ। ਮੁਕਾਬਲੇ ਤੋਂ ਬਾਅਦ ਦੋਵਾਂ ਨੂੰ ਕਾਬੂ ਕਰ ਲਿਆ ਗਿਆ।
ਸੂਚਨਾ ਮਿਲਣ ‘ਤੇ ਐਸ.ਐਸ.ਪੀ ਡਾ.ਪ੍ਰਗਿਆ ਜੈਨ ਅਤੇ ਹੋਰ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਕਈ ਅਹਿਮ ਜਾਣਕਾਰੀਆਂ ਮਿਲਣ ਦੀ ਉਮੀਦ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।