ਪੰਜ ਮਿੰਟ ‘ਚ ਐਮਐਸਪੀ ਦੇਣ ਦੇ ਵਾਅਦੇ ਕਰਨ ਵਾਲੀ ਮਾਨ ਸਰਕਾਰ ਕਿਸਾਨੀ ਮੰਗਾਂ ਸੁਣਨ ਲਈ ਵੀ ਤਿਆਰ ਨਹੀਂ : ਸੁਖਬੀਰ ਬਾਦਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 20 ਮਾਰਚ,ਬੋਲੇ ਪੰਜਾਬ ਬਿਊਰੋ :
ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਬੀਤੀ ਰਾਤ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਸੁਖਬੀਰ ਬਾਦਲ ਨੇ ਆਰੋਪ ਲਾਇਆ ਕਿ “ਜੋ ਸਰਕਾਰ ਕਿਸਾਨਾਂ ਨੂੰ ਪੰਜ ਮਿੰਟ ਵਿਚ ਐਮ.ਐਸ.ਪੀ. ਦੇਣ ਦੇ ਵਾਅਦੇ ਕਰ ਰਹੀ ਸੀ, ਅੱਜ ਉਹੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਸੁਣਨ ਲਈ ਵੀ ਤਿਆਰ ਨਹੀਂ
ਸੁਖਬੀਰ ਬਾਦਲ ਨੇ ਪੁਲਿਸ ਵੱਲੋਂ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਜਬਰੀ ਤਸ਼ੱਦਦ ਕਰਕੇ ਚੁੱਕਣ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੂੰ ਤੁਰੰਤ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਕਿਸਾਨਾਂ ’ਤੇ ਹੋ ਰਹੇ ਤਸ਼ੱਦਦ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।