ਚੰਡੀਗੜ੍ਹ, 20 ਮਾਰਚ,ਬੋਲੇ ਪੰਜਾਬ ਬਿਊਰੋ :
ਸ਼ੰਭੂ ਤੇ ਖਨੌਰੀ ਬਾਰਡਰ ਖੋਲ੍ਹਣ ਨੂੰ ਲੈ ਕੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ ਅਤੇ ਕਈ ਨੇੜਲੇ ਪਿੰਡਾਂ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।ਰਾਤ ਭਰ ਚੱਲੀ ਕਾਰਵਾਈ ਦੌਰਾਨ ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਕਰਵਾ ਲਏ ਗਏ ਹਨ।ਹਰਿਆਣਾ ਵਾਲੇ ਪਾਸਿਓਂ ਬੈਰੀਕੇਡਿੰਗ ਖੁੱਲਦਿਆਂ ਹੀ ਅੱਜ ਆਵਾਜਾਈ ਬਹਾਲ ਹੋਣ ਦੀ ਸੰਭਾਵਨਾ ਹੈ।
