ਸੁਨਾਮ ‘ਚ ਵਿਅਕਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਖਾਧਾ ਜ਼ਹਿਰ, ਦੋਵਾਂ ਦੀ ਮੌਤ, ਸੱਤ ਲੋਕਾਂ ‘ਤੇ ਕੇਸ ਦਰਜ

ਪੰਜਾਬ

ਸੁਨਾਮ, 20 ਮਾਰਚ,ਬੋਲੇ ਪੰਜਾਬ ਬਿਊਰੋ ;
ਸੁਨਾਮ ਊਧਮ ਸਿੰਘ ਵਾਲਾ ‘ਚ ਇਕ ਵਿਅਕਤੀ ਅਤੇ ਉਸ ਦੀ ਪ੍ਰੇਮਿਕਾ ਨੇ ਮਿਲ ਕੇ ਖੁਦਕੁਸ਼ੀ ਕਰ ਲਈ। ਦੋਵਾਂ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਦੀ ਪਛਾਣ ਗਗਨਦੀਪ ਗੋਇਲ (32) ਅਤੇ ਕੋਮਲ ਗਰਗ (23) ਵਜੋਂ ਹੋਈ ਹੈ। ਗਗਨਦੀਪ ਗੋਇਲ ਨੇ ਮਰਨ ਤੋਂ ਪਹਿਲਾਂ ਇਕ ਨੋਟ ਵੀ ਲਿਖਿਆ ਹੈ, ਜਿਸ ਵਿਚ ਉਸ ਨੇ ਆਪਣੀ ਮੌਤ ਲਈ ਸੱਤ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੁਲਸ ਨੇ ਨੋਟ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਗਗਨਦੀਪ ਗੋਇਲ ਅਤੇ ਕੋਮਲ ਗਰਗ ਸੁਨਾਮ ਦੇ ਕੱਚਾ ਪੱਤਾ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਉਸ ਦਾ ਕਿਸੇ ਹੋਰ ਵਿਅਕਤੀ ਨਾਲ ਜਾਇਦਾਦ ਦਾ ਵਿਵਾਦ ਚੱਲ ਰਿਹਾ ਸੀ। ਪੁਲੀਸ ਨੇ ਮ੍ਰਿਤਕ ਕੋਲੋਂ ਮਿਲੇ ਨੋਟਾਂ ਦੇ ਆਧਾਰ ’ਤੇ ਸੱਤ ਮੁਲਜ਼ਮਾਂ ਖ਼ਿਲਾਫ਼ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।