ਅੰਮ੍ਰਿਤਸਰ, 20 ਮਾਰਚ,ਬੋਲੇ ਪੰਜਾਬ ਬਿਊਰੋ :
8 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਧਰਮਿੰਦਰ ਉਰਫ਼ ਸੋਨੂੰ ਨੂੰ ਕਾਬੂ ਕਰਦੇ ਹੋਏ ਹੌਲਦਾਰ ਵਿਜੇ ਕੁਮਾਰ ਦੀ ਕਾਰਬਾਈਨ ਖੋਹ ਕੇ ਪੁਲਿਸ ‘ਤੇ ਗੋਲੀਆਂ ਚਲਾਉਣ ਦੀ ਕੋਸ਼ਿਸ਼ ਕਰ ਰਹੇ ਬਦਮਾਸ਼ ਦਾ ਮਜੀਠਾ ਰੋਡ ਥਾਣੇ ਦੀ ਪੁਲਿਸ ਨਾਲ ਮੁਕਾਬਲਾ ਹੋ ਗਿਆ। ਮੁਕਾਬਲੇ ਦੌਰਾਨ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੁਲਜ਼ਮ ਧਰਮਿੰਦਰ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਹੁਣ ਮਾਮਲੇ ਦੀ ਹੋਰ ਜਾਂਚ ਲਈ ਮੁਲਜ਼ਮ ਦੇ ਠੀਕ ਹੋਣ ਦਾ ਇੰਤਜ਼ਾਰ ਕਰੇਗੀ।
ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਥਾਣਾ ਮਜੀਠਾ ਰੋਡ ਦੇ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਨੇ ਨਸ਼ਾ ਤਸਕਰ ਧਰਮਿੰਦਰ ਉਰਫ਼ ਸੋਨੂੰ ਨੂੰ ਉਸ ਸਮੇਂ ਕਾਬੂ ਕੀਤਾ ਸੀ ਜਦੋਂ ਉਹ ਹੈਰੋਇਨ ਅੱਗੇ ਸਪਲਾਈ ਕਰਨ ਲਈ ਹਸਪਤਾਲ ਨੇੜੇ ਆ ਰਿਹਾ ਸੀ।ਜਦੋਂ ਮੁਲਜ਼ਮ ਧਰਮਿੰਦਰ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪੈਰਾਡਾਈਜ਼ ਕਲੋਨੀ ਨੇੜੇ ਸੁੰਨਸਾਨ ਜਗ੍ਹਾ ਵਿੱਚ ਜ਼ਮੀਨ ਹੇਠਾਂ ਦੱਬੀ ਹੋਈ ਸੀ।
