ਜਲੰਧਰ, 21 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਇੱਕ ਅਧਿਕਾਰੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਡੀ.ਸੀ. ਹਿਮਾਂਸ਼ੂ ਅਗਰਵਾਲ ਨੇ ਭ੍ਰਿਸ਼ਟਾਚਾਰ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਕਾਨੂੰਨਗੋ ਵਰਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਇਹ ਕਾਰਵਾਈ ਵਰਿੰਦਰ ਖਿਲਾਫ ਬੇਨਿਯਮੀਆਂ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਕੀਤੀ ਹੈ ਅਤੇ ਉਸ ਤੋਂ ਸ਼ਾਹਕੋਟ ਦੇ ਸਬ-ਰਜਿਸਟਰਾਰ ਦਾ ਚਾਰਜ ਵੀ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਵਰਿੰਦਰ ਕੁਮਾਰ ਨੂੰ ਪਟਵਾਰੀ ਤੋਂ ਕਾਨੂੰਨਗੋ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਅੱਤਲੀ ਦੌਰਾਨ ਤਹਿਸੀਲ ਸ਼ਾਹਕੋਟ ਵਰਿੰਦਰ ਦਾ ਮੁੱਖ ਦਫਤਰ ਰਹੇਗਾ। ਉਨ੍ਹਾਂ ਕਿਹਾ ਕਿ ਕਾਨੂੰਨਗੋ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਦੀਆਂ ਅਜਿਹੀਆਂ ਗੈਰ-ਜ਼ਿੰਮੇਵਾਰਾਨਾ ਕਾਰਵਾਈਆਂ ਬਰਦਾਸ਼ਤਯੋਗ ਨਹੀਂ ਹਨ।
