ਧਰਨੇ ਚੁਕਵਾਉਣ ਤੋਂ ਬਾਅਦ ਸਰਕਾਰ ਕਿਸਾਨਾਂ ਨੂੰ ਮਨਾਉਣ ਤੁਰੀ, ਅੱਜ ਸ਼ਾਮੀ ਚੰਡੀਗੜ੍ਹ ਸੱਦੀ ਮੀਟਿੰਗ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 21 ਮਾਰਚ,ਬੋਲੇ ਪੰਜਾਬ ਬਿਊਰੋ :
ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਹੋਈ ਪੁਲਿਸ ਕਾਰਵਾਈ ਤੋਂ ਬਾਅਦ, ਪੰਜਾਬ ਸਰਕਾਰ ਨੇ SKM (ਸੰਯੁਕਤ ਕਿਸਾਨ ਮੋਰਚਾ) ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਨੂੰ ਅੱਜ ਚੰਡੀਗੜ੍ਹ ’ਚ ਗੱਲਬਾਤ ਲਈ ਬੁਲਾਇਆ ਹੈ। ਇਹ ਮੀਟਿੰਗ ਕਿਸਾਨਾਂ ਵਲੋਂ 26 ਮਾਰਚ ਨੂੰ ਚੰਡੀਗੜ੍ਹ ’ਚ ਐਲਾਨੇ protest ਤੋਂ ਪਹਿਲਾਂ ਹੋ ਰਹੀ ਹੈ, ਜਿਸ ਵਿੱਚ SKM ਵੱਲੋਂ ਸਰਕਾਰ ਵਿਰੁੱਧ ਵੱਡੀ ਰਣਨੀਤੀ ਬਣਾਉਣ ਦੀ ਸੰਭਾਵਨਾ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ ਹਾਲ ਹੀ ’ਚ ਪੰਜਾਬ ਸਰਕਾਰ ਨੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਪਿਛਲੇ ਇੱਕ ਸਾਲ ਤੋਂ ਚੱਲ ਰਹੇ ਗੈਰ-ਸਿਆਸੀ ਕਿਸਾਨ ਮੋਰਚੇ ਨੂੰ ਹਟਾਉਣ ਲਈ ਵੱਡੀ ਕਾਰਵਾਈ ਕੀਤੀ। ਇਸ ਕਾਰਵਾਈ ਨੂੰ ਲੈ ਕੇ ਸੂਬੇ ਦੀ ਵਿਰੋਧੀ ਧਿਰ ਨੇ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।