ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵਾਪਰੀ ਘਟਨਾ ਦੀ ਜਾਂਚ ਕਰਕੇ ਦੋਸ਼ੀਆਂ ਤੇ ਕਾਰਵਾਈ ਕੀਤੀ ਜਾਵੇ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ।

ਪੰਜਾਬ


ਤਲਵੰਡੀ ਸਾਬੋ 22 ਮਾਰਚ,ਬੋਲੇ ਪੰਜਾਬ ਬਿਊਰੋ :

ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਜ਼ਿਲਾ ਬਠਿੰਡਾ ਵਿਖੇ ਵਾਪਰੀ ਘਟਨਾ ਉੱਪਰ ਚਿੰਤਾ ਜ਼ਾਹਰ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਵਿਦਿਆਰਥੀ ਜੀਵਨ ਲਈ ਵੱਡੇ ਖ਼ਤਰੇ ਖੜੇ ਕਰਦੀਆਂ ਹਨ ਅਤੇ ਵਿੱਦਿਅਕ ਸੰਸਥਾਵਾਂ ਦੇ ਅਕਸ ਨੂੰ ਢਾਹ ਲਾਉਂਦੀਆਂ ਹਨ। ਮੌਜੂਦਾ ਪ੍ਰਬੰਧ ਵੱਲੋਂ ਵਿਦਿਆਰਥੀਆਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੇ ਮਕਸਦ ਨਾਲ ਵਿੱਦਿਅਕ ਅਦਾਰਿਆਂ ਵਿੱਚ ਸਮਾਜ ਵਿੱਚ ਅਸ਼ਾਂਤੀ ਫੈਲਾਉਣ ਵਾਲੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਇਨ੍ਹਾਂ ਘਟਨਾਵਾਂ ਪਿੱਛੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਯੂਨੀਵਰਸਿਟੀ/ਕਾਲਜ ਮਨੈਜਮੈਂਟਾਂ ਵੱਲੋਂ ਵਿਦਿਆਰਥੀਆਂ ਉੱਪਰ ਥੋਪੀ ਗਈ ਐਲਾਨੀਆਂ ਐਮਰਜੈਂਸੀ ਵੀ ਹੈ।ਜਿਸ ਤਹਿਤ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਨਾਲ ਜਥੇਬੰਦ ਹੋ ਕੇ ਸੰਘਰਸ਼ ਕਰਨ ਤੋਂ ਰੋਕਿਆ ਜਾਂਦਾ ਹੈ।ਜਿਸ ਕਾਰਨ ਚੇਤੰਨਤਾ ਵਿਹੂਣੇ ਤਬਕੇ ਭਰਾ ਮਾਰੂ ਲੜਾਈਆਂ ਦਾ ਸ਼ਿਕਾਰ ਹੁੰਦੇ ਹਨ,ਜਿਸ ਨਾਲ ਵਿਦਿਆਰਥੀਆਂ ਦੇ ਮਾਨਸਿਕ ਪੱਧਰ ਤੇ ਪਰੇਸ਼ਾਨ ਹੋਣ ਦੀਆਂ ਸੰਭਾਵਨਾਵਾਂ ਵੱਧਦੀਆਂ ਹਨ ਅਤੇ ਪੜਾਈ ਦਾ ਵੱਡੇ ਪੱਧਰ ਤੇ ਨੁਕਸਾਨ ਹੁੰਦਾ ਹੈ। ਅਜਿਹੀਆਂ ਘਟਨਾਵਾਂ ਸਮਾਜ ਵਿੱਚ ਦਹਿਸ਼ਤਗਰਦੀ ਦੇ ਮਾਹੌਲ ਨੂੰ ਹਵਾ ਦਿੰਦੀਆਂ ਹਨ,ਜਿਸ ਨਾਲ ਆਮ ਮਨੁੱਖੀ ਜ਼ਿੰਦਗੀ ਦੇ ਲਈ ਵੀ ਸਮੱਸਿਆਵਾਂ ਪੈਦਾ ਹੁੰਦੀਆਂ ਹਨ।ਉਹਨਾਂ ਮੰਗ ਕੀਤੀ ਕਿ ਪਿਛਲੇ ਦਿਨਾਂ ਦੇ ਵਿੱਚ ਯੂਨੀਵਰਸਿਟੀ ਅੰਦਰ ਵਾਪਰੀ ਘਟਨਾ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਦੀ ਗਰੰਟੀ ਕੀਤੀ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।