ਜ਼ੀਰਕਪੁਰ, 22 ਮਾਰਚ,ਬੋਲੇ ਪੰਜਾਬ ਬਿਊਰੋ :
ਸ਼ਹਿਰ ’ਚ ਪੁਲਿਸ ਅਤੇ ਗੈਂਗਸਟਰਾਂ ਵਿਚ ਹੋਏ ਇਕ ਮੁਕਾਬਲੇ ’ਚ ਲਵਿਸ ਗਰੋਵਰ ਨਾਮਕ ਨਾਮੀ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗਰੋਵਰ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਮਾਮਲੇ ਦਰਜ ਹਨ।
ਪੁਲਿਸ ਦੇ ਅਨੁਸਾਰ, ਗੈਂਗਸਟਰ ਸ਼ਹਿਰ ’ਚ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੂੰ ਜਦ ਇਸਦੀ ਲੋਕੇਸ਼ਨ ਬਾਰੇ ਸੁਚਨਾ ਮਿਲੀ ਤਾਂ ਟੀਮ ਨੇ ਤੁਰੰਤ ਕਾਰਵਾਈ ਕੀਤੀ। ਜਦੋਂ ਪੁਲਿਸ ਨੇ ਉਸਨੂੰ ਘੇਰਿਆ, ਤਾਂ ਗਰੋਵਰ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ, ਪੁਲਿਸ ਦੀ ਇਕ ਗੋਲੀ ਗੈਂਗਸਟਰ ਦੀ ਲੱਤ ’ਚ ਲੱਗੀ, ਜਿਸ ਕਰਕੇ ਉਹ ਜ਼ਖ਼ਮੀ ਹੋ ਗਿਆ।
ਮੌਕੇ ’ਤੇ ਹੀ ਪੁਲਿਸ ਨੇ ਗੈਂਗਸਟਰ ਨੂੰ ਕਾਬੂ ਕਰਕੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਨੇ ਦੋਸ਼ੀ ਕੋਲੋਂ ਤਿੰਨ ਹਥਿਆਰ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚੋਂ ਕੁਝ ਭਾਰਤ ਵਿਚ ਪਾਬੰਦੀਸ਼ੁਦਾ ਹਨ।
ਪੁਲਿਸ ਅਧਿਕਾਰੀਆਂ ਮੁਤਾਬਕ, ਗੈਂਗਸਟਰ ਪਿਛਲੇ ਕਈ ਦਿਨਾਂ ਤੋਂ ਰਾਡਾਰ ’ਤੇ ਸੀ, ਅਤੇ ਆਖ਼ਿਰ ਕਾਰਵਾਈ ਦੌਰਾਨ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
