ਅੰਮ੍ਰਿਤਸਰ, 22 ਮਾਰਚ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ 22 ਕਰੋੜ 50 ਲੱਖ ਰੁਪਏ ਮੁੱਲ਼ ਦੀ ਹੈਰੋਇਨ ਸਮੇਤ ਇੱਕ ਸਮਗਲਰ ਨੂੰ ਰੰਗੇ ਹੱਥੀਂ ਫੜਿਆ।
ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਅਤੇ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਪਿੰਡ ਸਹੂਰਾ ਨੇੜੇ ਸ਼ੱਕ ਹੋਣ ’ਤੇ ਇੱਕ ਵਿਅਕਤੀ ਦੀ ਤਲਾਸ਼ੀ ਲਈ। ਵਿਅਕਤੀ ਦਾ ਪਿੱਠੂ ਬੈਗ ਚੈੱਕ ਕਰਨ ’ਤੇ 4 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ’ਚ ਕੀਮਤ 22 ਕਰੋੜ 50 ਲੱਖ ਰੁਪਏ ਆਂਕੀ ਜਾ ਰਹੀ ਹੈ।
ਫੜੇ ਗਏ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਲਵ ਪੁੱਤਰ ਸ਼ਮਸ਼ੇਰ ਸਿੰਘ, ਪਿੰਡ ਸਹੂਰਾ ਵਜੋਂ ਹੋਈ। ਪੁਲਿਸ ਨੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
