ਬੱਸ ਸਟੈਂਡ ‘ਤੇ ਹਿਮਾਚਲ ਦੀਆਂ ਬੱਸਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ

ਪੰਜਾਬ

ਡਰਾਈਵਰਾਂ ਨੇ ਪੰਜਾਬ ‘ਚ ਬੱਸਾਂ ਚਲਾਉਣ ਤੋਂ ਕੀਤਾ ਇਨਕਾਰ; ਯਾਤਰੀਆਂ ਨੂੰ ਰਸਤੇ ਵਿੱਚ ਛੱਡ ਦਿੱਤਾ

ਅਮ੍ਰਿਤਸਰ 22 ਮਾਰਚ ,ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀਆਂ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਘਟਨਾ ਹੁਸ਼ਿਆਰਪੁਰ-ਅੰਮ੍ਰਿਤਸਰ ਬੱਸ ਸਟੈਂਡ ਦੀ ਹੈ, ਜਿੱਥੇ ਅਣਪਛਾਤੇ ਸਮਾਜ ਵਿਰੋਧੀ ਅਨਸਰਾਂ ਨੇ ਅੰਮਿ੍ਤਸਰ ਬੱਸ ਸਟੈਂਡ ‘ਤੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ‘ਤੇ ਕਾਲੇ ਸਪਰੇਅ ਨਾਲ ‘ਖਾਲਿਸਤਾਨ’ ਲਿਖ ਕੇ ਭੰਨਤੋੜ ਕੀਤੀ।

ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦੇ ਬੱਸ ਸਟੈਂਡ ‘ਤੇ ਖੜੀਆਂ ਐਚਆਰਟੀਸੀ ਬੱਸਾਂ ‘ਤੇ ਕਾਲੇ ਸਪਰੇਅ ਨਾਲ ‘ਖਾਲਿਸਤਾਨ’ ਲਿਖਿਆ ਹੋਇਆ ਸੀ ਅਤੇ ਉਨ੍ਹਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ ਸਨ। ਜਦੋਂ ਸਵੇਰੇ ਬੱਸ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਇਹ ਦੇਖਿਆ ਤਾਂ ਉਨ੍ਹਾਂ ਤੁਰੰਤ ਅਧਿਕਾਰੀਆਂ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਇਸ ਦੇ ਨਾਲ ਹੀ ਹਰਿਆਣਾ ਦੀਆਂ ਬੱਸਾਂ ਦੇ ਡਰਾਈਵਰਾਂ ਨੇ ਹੁਣ ਪੰਜਾਬ ਵਿੱਚ ਬੱਸਾਂ ਚਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸੁਰੱਖਿਆ ਯਕੀਨੀ ਨਹੀਂ ਹੁੰਦੀ, ਉਦੋਂ ਤੱਕ ਉਹ ਬੱਸਾਂ ਨਹੀਂ ਚਲਾਉਣਗੇ।

ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਡਾ: ਨਿਪੁਨ ਜਿੰਦਲ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ | ਹਿਮਾਚਲ ਸਰਕਾਰ ਨੇ ਪਹਿਲਾਂ ਵੀ ਪੰਜਾਬ ਸਰਕਾਰ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ ਪਰ ਅਜਿਹੀਆਂ ਘਟਨਾਵਾਂ ਮੁੜ ਵਾਪਰ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪੰਜਾਬ ਪੁਲੀਸ ਨਾਲ ਗੱਲਬਾਤ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।