ਮਾਂ ਦੇ ਸਨ ਦੋਸ਼ੀ ਨਾਲ ਸਬੰਧ, ਦੋਵਾਂ ਨੇ ਮਿਲ ਕੇ ਕੀਤਾ ਵਾਰਦਾਤ, ਵੀਡੀਓ ਵੀ ਬਣਾਈ
ਮੋਹਾਲੀ 22 ਮਾਰਚ ,ਬੋਲੇ ਪੰਜਾਬ ਬਿਊਰੋ :
ਮੋਹਾਲੀ ‘ਚ 3 ਸਾਲ ਦੀ ਮਾਸੂਮ ਬੱਚੀ ਨਾਲ ਉਸ ਦੀ ਹੀ ਮਾਂ ਅਤੇ ਉਸ ਦੇ ਫਰਜ਼ੀ ਪੁਲਸੀਏ ਪ੍ਰੇਮੀ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪੁਲਸ ਨੇ ਪੀੜਤਾ ਦੇ ਪਿਤਾ ਦੀ ਸ਼ਿਕਾਇਤ ‘ਤੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਦੋਵਾਂ ਖ਼ਿਲਾਫ਼ ਬਲਾਤਕਾਰ, ਸਰਕਾਰੀ ਅਧਿਕਾਰੀ ਦਾ ਜਾਅਲਸਾਜ਼ੀ ਕਰਕੇ ਧਮਕੀਆਂ ਦੇਣ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਵੇਂ ਇਕ ਦਿਨ ਦੇ ਪੁਲਸ ਰਿਮਾਂਡ ‘ਤੇ ਹਨ।ਪੁਲੀਸ ਅਨੁਸਾਰ ਮੁਲਜ਼ਮ ਦੀ ਪਛਾਣ ਰਣਜੀਤ ਸਿੰਘ (30) ਵਾਸੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਮੁਲਜ਼ਮ ਰਣਜੀਤ ਪਿਛਲੇ ਇੱਕ ਸਾਲ ਤੋਂ ਲੜਕੀ ਦੀ ਮਾਂ ਨਾਲ ਸਬੰਧਾਂ ਵਿੱਚ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਦੋਸ਼ੀ ਅਤੇ ਲੜਕੀ ਦੀ ਮਾਂ ਮਿਲ ਕੇ ਮਾਸੂਮ ਬੱਚੀ ਨਾਲ ਅਣਮਨੁੱਖੀ ਹਰਕਤਾਂ ਕਰਦੇ ਸਨ ਅਤੇ ਇਸਦੀ ਵੀਡੀਓ ਵੀ ਬਣਾਉਂਦੇ ਸਨ।
ਪਿਤਾ ਨੂੰ ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਉਸ ਨੂੰ ਫੋਨ ‘ਤੇ ਆਪਣੀ 3 ਸਾਲ ਦੀ ਬੇਟੀ ਨਾਲ ਵਾਪਰੀ ਅਣਮਨੁੱਖੀ ਘਟਨਾ ਬਾਰੇ ਪਤਾ ਲੱਗਾ ਅਤੇ ਉਸ ਨੇ ਉਸ ਵੀਡੀਓ ਦੇ ਆਧਾਰ ‘ਤੇ ਪੁਲਸ ਨੂੰ ਸ਼ਿਕਾਇਤ ਕੀਤੀ।
ਪਿਤਾ ਦੀ ਸ਼ਿਕਾਇਤ ‘ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਇਸ ਮਾਮਲੇ ‘ਚ ਹੋਰ ਪੁੱਛਗਿੱਛ ਕਰ ਰਹੀ ਹੈ।