ਸਰਕਾਰ ਦੀ ਬੇਰੁਖੀ ਦਾ ਸਿਕਾਰ ਹਜਾਰਾਂ ਕੰਪਿਊਟਰ ਅਧਿਆਪਕ ਕਰਨਗੇ 23 ਮਾਰਚ ਨੂੰ ਮੋਹਾਲੀ ਤੋਂ ਸੀਐਮ ਦੀ ਚੰੜੀਗੜ੍ਹ ਰਿਹਾਇਸ ਵੱਲ ਰੋਸ ਮਾਰਚ

ਪੰਜਾਬ

ਪਟਿਆਲਾ 21 ਮਾਰਚ ,ਬੋਲੇ ਪੰਜਾਬ ਬਿਊਰੋ :

ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਦੀ ਜਿਲ੍ਹਾ ਇਕਾਈ ਪਟਿਆਲਾ ਦੀ ਇੱਕ ਅਹਿਮ ਮੀਟਿੰਗ ਨਹਿਰੂ ਪਾਰਕ ਪਟਿਆਲਾ ਵਿਖੇ ਹੋਈ ਜਿਸ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਸਿੱਖਿਆ ਬੋਰਡ ਦੇ ਬਾਹਰ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੋਸ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ, ਕਾਮਰੇਡ ਰਣਜੀਤ ਸਿੰਘ, ਬਲਜੀਤ ਸਿੰਘ, ਸੁਮਿਤ ਕੁਮਾਰ, ਸੁਖਵਿੰਦਰ ਸਿੰਘ ਸੇਹਰਾ ਸੀਮਾ ਰਾਣੀ, ਅਮਨਦੀਪ ਕੌਰ ਵਾਲੀਆ, ਰਵਿੰਦਰ ਸਿੰਘ, ਊਧਮ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਰਮਜੀਤ ਸਿੰਘ ਆਦਿ ਆਗੂਆਂ ਨੇ ਦੱਸਿਆ ਕਿ ਮਿਤੀ 3 ਅਤੇ 4 ਫਰਵਰੀ ਨੂੰ ਪ੍ਰਿੰਸੀਪਲ ਸਕੱਤਰ ( ਵਿੱਤ ਵਿਭਾਗ) ਨਾਲ ਹੋਈ ਮੀਟਿੰਗ ਅਤੇ ਉਨਾਂ ਵੱਲੋਂ ਕੀਤੇ ਵਾਅਦੇ ਅਨੁਸਾਰ ਦੋ ਦਿਨਾਂ ਦੇ ਵਿੱਚ ਬਣਦਾ ਅਨਰਵਾਈਜ਼ ਡੀਏ ਜਾਂ ਛੇਵਾਂ ਪੇ ਕਮਿਸ਼ਨ ਲਾਗੂ ਕਰਨ ਤੇ ਸਹਿਮਤੀ ਬਣਾਈ ਗਈ ਸੀ ਅਤੇ ਉਚ ਅਧਿਕਾਰੀਂਆਂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਇਸ ਸਬੰਧੀ ਨੋਟੀਫਿਕੇਸ਼ਨ 2-3 ਦਿਨ ਦੇ ਅੰਦਰ ਅੰਦਰ ਜਾਰੀ ਕਰ ਦਿੱਤਾ ਜਾਵੇਗਾ, ਪਰ ਅਜੇ ਤੱਕ ਇਸ ਸਬੰਧੀ ਨਾ ਤਾਂ ਕੋਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਸਗੋ ਸਰਕਾਰ ਲਗਾਤਾਰ ਕੰਪਿਊਟਰ ਅਧਿਆਪਕਾਂ ਨਾਲ ਮੀਟਿੰਗ ਕਰਨ ਤੋਂ ਵੀ ਇਨਕਾਰੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਆਪਣਾ ਲਿਆ ਗਿਆ ਰਾਜਨੀਤਿਕ ਫੈਸਲਾ ਕਿ ‘ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇਗਾ’ ਨੂੰ ਅਫਸਰਸ਼ਾਹੀ ਦੇ ਦਬਾਅ ਹੇਠ ਲਾਗੂ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਣ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਰੋਸ ਜਾਹਿਰ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲਏ ਗਏ ਆਪਣੇ ਰਾਜਨੀਤਿਕ ਫੈਸਲੇ ਲਾਗੂ ਨਾ ਕਰਨਾ ਲੋਕਤੰਤਰ ਦਾ ਘਾਣ ਹੈ।
ਸਰਕਾਰ ਦੇ ਇਸ ਅੜਿਅਲ ਅਤੇ ਬੇਰੁਖੀ ਵਾਲੇ ਰਵੱਈਏ ਅਤੇ ਵਿੱਤ ਮੰਤਰੀ ਪੰਜਾਬ ਦੇ ਲਗਾਤਾਰ ਮੀਟਿੰਗਾਂ ਤੋ ਭੱਜਣ ਦੇ ਰਵੱਈਏ ਕਰਕੇ ਸੰਘਰਸ਼ ਕਮੇਟੀ ਵੱਲੋਂ 23 ਮਾਰਚ ਨੂੰ ਮੁਹਾਲੀ ਵਿਖੇ ਸੂਬਾਈ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ। ਜਿਸ ਵਿਚ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਦੇ ਹੋਏ ਆਪਣੇ ਹੱਕਾਂ ਦੇ ਲਈ ਆਵਾਜ਼ ਬੁਲੰਦ ਕਰਨਗੇ ਅਤੇ ਸੀਐਮ ਦੀ ਚੰਡੀਗੜ੍ਹ ਰਿਹਾਇਸ ਤੱਕ ਰੋਸ ਮਾਰਚ ਕਯਨਗੇ । ਉਨ੍ਹਾਂ ਦੱਸਿਆ ਕਿ ਇਸ ਐਕਸ਼ਨ ਵਿਚ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਦੇ ਨਾਲ ਨਾਲ ਸਾਰੀਆਂ ਭਰਾਤਰੀ ਅਧਿਆਪਕ ਜੱਥੇਬੰਦੀਆਂ, ਮੁਲਾਜ਼ਮ ਫੈਡਰੇਸ਼ਨਜ਼, ਵਿਦਿਆਰਥੀ ਜੱਥੇਬੰਦੀਆਂ, ਸਮੂਹ ਕਿਸਾਨ ਤੇ ਮਜ਼ਦੂਰ ਜੱਥੇਬੰਦੀਆਂ ਅਤੇ ਹੋਰ ਜਨਤਕ ਜੱਥੇਬੰਦੀਆਂ ਵੱਡੀ ਗਿਣਤੀ ਵਿਚ ਸ਼ਿਰਕਤ ਕਰਨਗੀਆਂ। ਉਨ੍ਹਾਂ ਸਾਫ ਕੀਤਾ ਕਿ ਜੇਕਰ ਸਮਾਂ ਰਹਿੰਦੇ ਕੰਪਿਊਟਰ ਅਧਿਆਪਕਾਂ ਦੇ ਹੱਕ ਬਹਾਲ ਨਾ ਕੀਤੇ ਗਏ ਤਾਂ ਉਹ ਸੰਘਰਸ਼ ਨੂੰ ਹੋਰ ਤੇਜ ਕਰ ਦੇਣਗੇ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਅਤੇ ਸਬੰਧਿਤ ਵਿਭਾਗ ਦੀ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।