ਕੋਲਕਾਤਾ, 22 ਮਾਰਚ,ਬੋਲੇ ਪੰਜਾਬ ਬਿਊਰੋ :
ਬੀਐਸਐਫ ਨੇ ਪੱਛਮੀ ਬੰਗਾਲ ਦੇ ਕੂਚ ਬਿਹਾਰ ਜ਼ਿਲ੍ਹੇ ਵਿੱਚ ਭਾਰਤ-ਬੰਗਲਾਦੇਸ਼ ਸਰਹੱਦ ‘ਚ ਘੁਸਪੈਠ ਕਰਦੇ ਹੋਏ ਤਿੰਨ ਟ੍ਰਾਂਸਜੈਂਡਰ ਅਤੇ ਇੱਕ ਬੰਗਲਾਦੇਸ਼ੀ ਜੋੜੇ ਸਮੇਤ ਪੰਜ ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਬੀਐਸਐਫ ਅਧਿਕਾਰੀਆਂ ਮੁਤਾਬਕ ਉੱਤਰੀ ਬੰਗਾਲ ਸਰਹੱਦ ’ਤੇ ਤਾਇਨਾਤ ਜਵਾਨਾਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਕੁਝ ਲੋਕ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇਸੇ ਆਧਾਰ ‘ਤੇ ਸ਼ੁੱਕਰਵਾਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਗਈ।
