ਵਾਸਿੰਗਟਨ, 23 ਮਾਰਚ, ਬੋਲੇ ਪੰਜਾਬ ਬਿਊਰੋ :
ਅਮਰੀਕਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਕਾਰਵਾਈ ਕਰ ਰਿਹਾ ਹੈ। ਇਸ ਦੌਰਾਨ ਖਬਰਾਂ ਆਈਆਂ ਹਨ ਕਿ ਅਮਰੀਕਾ ਜਲਦ ਹੀ ਕਰੀਬ 295 ਭਾਰਤੀਆਂ ਨੂੰ ਡਿਪੋਰਟ ਕਰ ਸਕਦਾ ਹੈ। ਵਿਦੇਸ਼ ਰਾਜ ਮੰਤਰੀ ਨੇ ਲੋਕ ਸਭਾ ‘ਚ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ 295 ਵਿਅਕਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਲਈ ਹਿਰਾਸਤ ਵਿੱਚ ਲਿਆ ਗਿਆ ਹੈ।
ਅਮਰੀਕਾ ਉਨ੍ਹਾਂ ਨੂੰ ਕਦੋਂ ਡਿਪੋਰਟ ਕਰ ਰਿਹਾ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਅਮਰੀਕਾ ਕਰੀਬ 388 ਭਾਰਤੀਆਂ ਨੂੰ ਡਿਪੋਰਟ ਕਰ ਚੁੱਕਾ ਹੈ। ਇਸ ਦੌਰਾਨ ਅਮਰੀਕਾ ਤੋਂ ਭਾਰਤ ਆਉਣ ਵਾਲੀ ਫਲਾਈਟ ਵਿੱਚ ਭਾਰਤੀਆਂ ਨੂੰ ਹੱਥਕੜੀ ਵਿੱਚ ਲਿਆਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਦੇ ਨਾਲ ਹੀ ਅਮਰੀਕਾ ਤੋਂ ਆਈ ਫਲਾਈਟ ਦੀ ਅੰਮ੍ਰਿਤਸਰ ਲੈਂਡਿੰਗ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਸੀ।
