ਚੰਡੀਗੜ੍ਹ, 23 ਮਾਰਚ, ਬੋਲੇ ਪੰਜਾਬ ਬਿਊਰੋ :
ਗਾਇਕ ਹਨੀ ਸਿੰਘ ਦਾ ਸ਼ੋਅ ਅੱਜ 23 ਮਾਰਚ (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿਖੇ ਹੈ। ਇਸ ਸਬੰਧੀ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਯਾਦਵ ਨੇ ਸ਼ਨੀਵਾਰ ਨੂੰ ਪੁਲੀਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਨਿਰਦੇਸ਼ ਦਿੱਤੇ ਗਏ ਸਨ ਕਿ ਸ਼ੋਅ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ।
ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 23 ਮਾਰਚ ਨੂੰ ਸ਼ਾਮ 4 ਵਜੇ ਤੋਂ ਬਾਅਦ, ਇਨ੍ਹਾਂ ਰਸਤਿਆਂ ਦੀ ਵਰਤੋਂ ਕਰਨ ਤੋਂ ਬਚਣ ਲਈ ਕਿਹਾ ਗਿਆ ਹੈ ਅਤੇ ਮੱਧ ਮਾਰਗ ਅਤੇ ਦੱਖਣ ਮਾਰਗ ਤੋਂ ਹੋ ਕੇ ਜਾਣ ਲਈ ਆਖਿਆ ਗਿਆ, ਸੈਕਟਰ-25 ਵਿੱਚ ਸਮਾਰੋਹ ਵਾਲੀ ਥਾਂ ‘ਤੇ ਪਾਰਕਿੰਗ ਦੀ ਕੋਈ ਸਹੂਲਤ ਨਹੀਂ ਹੋਵੇਗੀ।
ਡੀਸੀ ਨੇ ਕਿਹਾ ਕਿ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਹੀਂ ਹੋਣੀ ਚਾਹੀਦੀ। ਇਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਰੈਲੀ ਗਰਾਊਂਡ ਦਾ ਮੁਆਇਨਾ ਕੀਤਾ ਗਿਆ। ਇਸ ਦੌਰਾਨ ਡੀਐਸਪੀ, ਇੰਸਪੈਕਟਰ ਅਤੇ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।
