ਹਾਈਕੋਰਟ ਦਾ ਮੁਲਾਜ਼ਮਾਂ ਦੇ ਹੱਕ ‘ਚ ਫੈਸਲਾ, ਲਾਗੂ ਕਰਨ ਤੋਂ ਭੱਜੀ ਸਰਕਾਰ! ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ

ਪੰਜਾਬ

ਸੰਗਰੂਰ 23 ਮਾਰਚ ,ਬੋਲੇ ਪੰਜਾਬ ਬਿਊਰੋ :

ਪੰਜਾਬ ਪੇਅ ਸਕੇਲ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ । ਸਰਕਾਰ ਦੀ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਸੰਬੰਧੀ ਆਪਣੇ ਵਿਚਾਰ ਰੱਖੇ ਗਏ।

ਜਿਸ ਵਿੱਚ ਸੂਬਾ ਕਨਵੀਨਰਾਂ ਨੇ ਸਰਕਾਰ ਤੇ ਵਾਅਦਾ ਖਿਲਾਫੀ ਦਾ ਦੋਸ਼ ਲਾਇਆ ਕਿ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੀ ਆਮ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸੀ ਭਾਵੇਂ ਉਹ ਪੁਰਾਣੀ ਪੈਨਸ਼ਨ ਬਹਾਲੀ ਦਾ ਹੋਵੇ ਜਾਂ ਪੰਜਾਬ ਦੇ ਪੇਅ ਸਕੇਲ ਬਹਾਲ ਕਰਨ ਦੀ ਗੱਲ ਹੋਵੇ ਸਰਕਾਰ ਨੇ ਇਹਨਾਂ ਵਿੱਚੋਂ ਕੋਈ ਵੀ ਵਾਅਦਾ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੂਰਾ ਨਹੀਂ ਕੀਤਾ।ਜਿਸ ਦੇ ਰੋਸ ਵੱਜੋਂ ਇੱਕ ਪਾਸੇ ਮੁਲਾਜ਼ਮਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੀ ਰੁੱਖ ਕੀਤਾ, ਜਿਸ ਵਿੱਚ ਫ਼ੈਸਲਾ ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਤੇ ਸਰਕਾਰ ਨੂੰ ਅਦਾਲਤ ਵੱਲੋਂ ਮੁਲਾਜ਼ਮਾਂ ਉੱਤੇ ਪੰਜਾਬ ਦੇ ਪੇਅ ਸਕੇਲ ਲਾਗੂ ਕਰਨ ਦੀ ਗੱਲ ਕਹੀ ਗਈ। ਇਸ ਤੋਂ ਬਾਅਦ ਵੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਪਾਈ ,ਜੋ ਕਿ ਸਰਕਾਰ ਹਾਰ ਗਈ ਤੇ ਉਸ ਤੋਂ ਬਾਅਦ ਦੁਬਾਰਾ ਰਿਵਿਊ ਪਟੀਸ਼ਨ ਪਾਈ ਗਈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਵਾਅਦਾ ਪੂਰਾ ਨਹੀਂ ਕਰਨਾ ਚਾਹੁੰਦੀ।

ਇਸ ਮੌਕੇ ਸੂਬਾ ਕਮੇਟੀ ਨੇ ਫੈਸਲਾ ਕੀਤਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਜੇਕਰ ਪੰਜਾਬ ਸਰਕਾਰ ਪੰਜਾਬ ਪੇਅ ਸਕੇਲ ਲਾਗੂ ਕਰਨ ਤੋਂ ਇੰਨਕਾਰੀ ਹੁੰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜ਼ਾਬ ਸਰਕਾਰ ਦੇ ਹਰ ਪ੍ਰੋਗਰਾਮ ਦਾ ਵਿਰੋਧ ਕੀਤਾ ਜਾਵੇਗਾ।ਇਸ ਸਮੇਂ ਸੂਬਾ ਕਨਵੀਨਰ ਸ਼ਲਿੰਦਰ ਕੰਬੋਜ਼,ਯੁੱਧਜੀਤ ਸਿੰਘ,ਸੰਦੀਪ ਸਿੰਘ,ਤਰਸੇਮ ਸਿੰਘ, ਸੱਸਪਾਲ ਸਿੰਘ,ਅੰਕਿਤ ਵਰਮਾ, ਨਵਜੀਵਨ ਸਿੰਘ, ਸੁਰਿੰਦਰਪਾਲ ਸਿੰਘ,ਨਿਰਮਲ ਜ਼ੀਰਾ,ਸੁਮਿਤ ਕੰਬੋਜ਼,ਕੁਲਦੀਪ ਖੋਖਰ ਸਟੇਟ ਕਮੇਟੀ ਮੈਂਬਰ ਹਾਜ਼ਰ ਸਨ।

ਇਸ ਤੋਂ ਇਲਾਵਾ ਡੀ. ਟੀ. ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ, ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ,ਜਿਲ੍ਹਾ ਪ੍ਰਧਾਨ ਰਾਜੀਵ ਕੁਮਾਰ,ਪੰਜਾਬ ਸੁਬਾਰਡੀਨੇਟ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾ, ਮਲਟੀਪਰਪਜ ਹੈਲਥ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ,ਪੁਰਾਣੀ ਪੈਂਨਸ਼ਨ ਪ੍ਰਪਾਰਤੀ ਤੋਂ ਰਣਦੀਪ ਸਿੰਘ ਸ਼੍ਰੀ ਫਤਿਹਗੜ੍ਹ ਸਾਹਿਬ ਆਦਿ ਆਗੂ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।