IAS ਅਧਿਕਾਰੀ ਰਵੀ ਭਗਤ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ

ਚੰਡੀਗੜ੍ਹ 23 ਮਾਰਚ ,ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਵਲੋਂ IAS ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਪੰਜਾਬ ਦਾ ਨਵਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਪ੍ਰਸ਼ਾਸਕੀ ਸਕੱਤਰ ਦਾ ਵਾਧੂ ਚਾਰਜ ਵੀ ਸੰਭਾਲਦੇ ਰਹਿਣਗੇ।ਭਗਤ 2006 ਦੇ ਆਈਏਐੱਸ ਅਧਿਕਾਰੀ ਹਨ।ਮੁੱਖ ਸਕੱਤਰ ਵੱਲੋਂ ਨਿਯੁਕਤੀ ਸਬੰਧੀ ਜਾਰੀ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਰਵੀ ਭਗਤ ਜੋ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਸਨ, ਉਹ ਹੁਣ ਬਤੌਰ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਨਾਲ ਤਾਇਨਾਤ ਰਹਿਣਗੇ।ਉਹ ਇਸ ਦੇ ਨਾਲ ਲੋਕ ਨਿਰਮਾਣ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਤੇ ਪੰਜਾਬ ਦਿਹਾਤੀ ਵਿਕਾਸ ਬੋਰਡ ਦੇ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।

 











Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।