ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਨਹੀਂ ਮਿਲੀ ਇਜਾਜ਼ਤ

Uncategorized

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਮਿਲੀ। ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਦੀ ਯਾਤਰਾ ਨੂੰ ਨਾਂਹ ਕਰ ਦਿੱਤੀ ਹੈ। ਖੁੱਡੀਆਂ ਨੇ 29 ਮਾਰਚ ਤੋਂ 6 ਅਪ੍ਰੈਲ ਤੱਕ ਅਮਰੀਕਾ ਦੇ ਵਿਸਕਾਨਸਿਨ ਰਾਜ ਵਿੱਚ ਏਬੀਐਸ ਗਲੋਬਲ ਦੀ ਲੈਬ ਦਾ ਦੌਰਾ ਕਰਨਾ ਸੀ, ਜਿੱਥੇ ਪੰਜਾਬ ਦੇ ਡੇਅਰੀ ਕਿਸਾਨਾਂ ਲਈ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਗਾਵਾਂ ਲਈ ਵੀਰਜ ਪ੍ਰਾਪਤ ਕਰਨ ਦੀ ਸੰਭਾਵਨਾ ਸੀ।
ਉਨ੍ਹਾਂ ਦੀ ਇਹ ਯਾਤਰਾ ਪਸ਼ੂ ਧਨ ਵਿਕਾਸ ਬੋਰਡ ਵੱਲੋਂ ਵਿੱਤੀ ਤੌਰ ’ਤੇ ਸਮਰਥਿਤ ਸੀ। ਮੰਤਰੀ ਨੇ ਮਾਰਚ ਦੇ ਸ਼ੁਰੂ ’ਚ ਵਿਦੇਸ਼ ਮੰਤਰਾਲੇ ਨੂੰ ਇਜਾਜ਼ਤ ਲਈ ਅਰਜ਼ੀ ਦਿੱਤੀ ਸੀ, ਪਰ ਹੁਣ ਇਸ ’ਤੇ ਨਾਂਹ ਕਰ ਦਿੱਤੀ ਗਈ ਹੈ।ਅਜੇ ਤੱਕ ਇਹ ਸਾਫ਼ ਨਹੀਂ ਹੋਇਆ ਕਿ ਯਾਤਰਾ ਨੂੰ ਰੱਦ ਕਰਨ ਦੇ ਪਿੱਛੇ ਕੀ ਕਾਰਨ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।