ਫਤਿਹਗੜ੍ਹ ਸਾਹਿਬ,24 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ) :
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿਸਟਰ ਨੰਬਰ 26 ਦੀ ਮੀਟਿੰਗ ਹੋਈ। ਜਿਸ ਵਿੱਚ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਵਿੰਦਰ ਸਿੰਘ ਨਾਭਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਜਿੱਥੇ ਪੈਨਸ਼ਨਾਂ ਮੁਲਾਜ਼ਮਾਂ ਅਤੇ ਕੱਚੇ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਵਿਖੇ 25 ਮਾਰਚ ਨੂੰ ਕੀਤੀ ਜਾ ਰਹੀ ਰੈਲੀ ਅਤੇ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਮਾਰਚ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ। ਇਹਨਾਂ ਕਿਹਾ ਕਿ ਅੱਜ ਲੋੜ ਇਸ ਗੱਲ ਦੀ ਹੈ ਕਿ ਹਰੇਕ ਪੀੜਤ ਵਰਗ ਇੱਕ ਦੂਜੇ ਦੀ ਹਮਾਇਤ ਦੇ ਵਿੱਚ ਨਿਤਰੇ ਅਤੇ ਸਾਂਝੇ ਦੁਸ਼ਮਣ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਦੀਆਂ ਹਾਕਮ ਸਰਕਾਰਾਂ ਦੇ ਵਿਰੁੱਧ ਸੰਘਰਸ਼ ਨੂੰ ਲਾਮਬੰਦ ਕੀਤਾ ਜਾਵੇ। ਇਹਨਾਂ ਨੂੰ ਦੱਸਿਆ ਕਿ 25 ਮਾਰਚ ਦੀ ਰੈਲੀ ਵਿੱਚ ਜਥੇਬੰਦੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕੱਚੇ ਕੰਮੇ ਸ਼ਮੂਲੀਅਤ ਕਰਨਗੇ। ਇਹਨਾਂ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਲੰਮੇ ਸਮੇਂ ਤੋਂ ਇਨ ਲਿਸਟਮੈਂਟ ਆਟਸੋਰਸਿੰਗ ਫੀਲਡ ਤੇ ਦਫਤਰਾਂ ਵਿੱਚ ਕੰਮ ਕਰਦੇ ਕਾਮਿਆਂ ਨੂੰ ਪਿਤਰੀ ਵਿਭਾਗ ਵਿੱਚ ਰੈਗੂਲਰ ਕਰਨਾ, ਕਾਮਿਆਂ ਦੀਆਂ ਉੱਜਰਤਾਂ ਵਿੱਚ ਬਿਨਾਂ ਸ਼ਰਤ ਪੰਦਰਵੀਂ ਕਾਨਪਰੰਸ ਵੱਲੋਂ ਤੈਅ ਕੀਤੇ ਫਾਰਮੂਲੇ ਤਹਿਤ ਤੈ ਕਰਨਾ, ਕੱਚੇ ਕਾਮਿਆਂ ਦੀਆਂ ਛਾਂਟੀਆਂ ਤੇ ਮੁਕੰਮਲ ਰੋਕ, ਕੱਚੇ ਕਾਮ ਆ ਦੀ ਮੌਤ ਤੇ ਉਹਨਾਂ ਦੇ ਵਾਰਸਾਂ ਨੂੰ ਪੱਕੀ ਨੌਕਰੀ ਤੇ ਫੈਮਿਲੀ ਪੈਨਸ਼ਨ ਲਾਗੂ ਕਰਨ, ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਨਿਜੀਕਰਨ ਬੰਦ ਕਰਨ ਆਦਿ ਮੰਗਾਂ ਲਈ 28 ਮਾਰਚ ਨੂੰ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਦਫਤਰ ਦਾ ਘਰਾਓ ਕੀਤਾ ਜਾਵੇਗਾ ਇਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਦੇ ਅਧਿਕਾਰੀਆਂ ਤੇ ਸਰਕਾਰ ਨੇ ਸਾਡੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।