ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :
ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਦੀ ਨਜ਼ਰਬੰਦੀ ਵਿਰੁੱਧ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ।ਅੱਜ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ
ਹਾਈਕੋਰਟ ਨੇ ਕਿਹਾ ਕਿ ਡੱਲੇਵਾਲ ਹੁਣ ਹਸਪਤਾਲ ‘ਚ ਹੈ ਤਾਂ ਇਹ ਪਟੀਸ਼ਨ ਕਿਉਂ ਪਾਈ।ਪੰਜਾਬ ਸਰਕਾਰ ਨੇ ਕਿਹਾ ਕਿ ਡੱਲੇਵਾਲ ਦੀ ਸਹਿਮਤੀ ਨਾਲ ਉਨ੍ਹਾਂ ਨੂੰ ਹਸਪਤਾਲ ਪਟਿਆਲਾ ‘ਚ ਰੱਖਿਆ ਗਿਆ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਡੱਲੇਵਾਲ ਪੁਲੀਸ ਦੀ ਗ੍ਰਿਫ਼ਤ ਵਿੱਚ ਨਹੀਂ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੇਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਤਾਜ਼ਾ ਸਥਿਤੀ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
