ਚੰਡੀਗੜ੍ਹ, 24 ਮਾਰਚ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ‘ਚ ਵਿਧਾਨ ਸਭਾ ‘ਚ ਪਾਸ ਹੋਏ ਕਈ ਬਿੱਲਾਂ ਨੂੰ ਮਨਜ਼ੂਰੀ ਦੇਣ ‘ਤੇ ਚਰਚਾ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਅਤੇ ਰਾਜਪਾਲ ਦੀ ਇਸ ਮੀਟਿੰਗ ਵਿੱਚ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਰੂਪ-ਰੇਖਾ ਵੀ ਤਿਆਰ ਕੀਤੀ ਜਾਵੇਗੀ।
ਸੂਤਰਾਂ ਮੁਤਾਬਕ ਮਾਨ ਸਰਕਾਰ ਤਿੰਨ ਮੰਤਰੀਆਂ ਨੂੰ ਕੈਬਨਿਟ ‘ਚੋਂ ਕੱਢਣ ਜਾ ਰਹੀ ਹੈ। ਹਾਲਾਂਕਿ ਸੀਐਨ ਦਫ਼ਤਰ ਅਤੇ ਸੂਬਾ ਇਕਾਈ ਨੇ ਮੰਤਰੀ ਮੰਡਲ ਦੇ ਵਿਸਥਾਰ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
