ਅੰਮ੍ਰਿਤਪਾਲ ਅਪ੍ਰੈਲ ‘ਚ ਆ ਸਕਦਾ ਹੈ ਪੰਜਾਬ, ਇਕ ਹੋਰ ਸਾਥੀ ਗ੍ਰਿਫਤਾਰ, ਅਦਾਲਤ ‘ਚ ਪੇਸ਼, ਮਿਲਿਆ ਤਿੰਨ ਦਿਨ ਦਾ ਰਿਮਾਂਡ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 25 ਮਾਰਚ,ਬੋਲੇ ਪੰਜਾਬ ਬਿਊਰੋ :

ਖਾਲਿਸਤਾਨ ਸਮਰਥਕ ਅਤੇ ਡਿਬਰੂਗੜ੍ਹ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਗਲੇ ਮਹੀਨੇ 22 ਅਪ੍ਰੈਲ ਤੋਂ ਬਾਅਦ ਪੰਜਾਬ ਲਿਆਂਦਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਦਾ ਐਨਐਸਏ 22 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਡੀਐਸਪੀ ਗੁਰਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਸੰਕੇਤ ਦਿੱਤੇ ਹਨ। ਅੰਮ੍ਰਿਤਪਾਲ ਦੇ ਸਾਥੀ ਪੱਪਲਪ੍ਰੀਤ ਸਿੰਘ ਦੀ 10 ਅਪ੍ਰੈਲ ਤੋਂ ਬਾਅਦ ਵਾਪਸੀ ਸੰਭਵ ਹੈ।ਪਿਛਲੇ ਚਾਰ ਦਿਨਾਂ ਵਿੱਚ ਇੱਕ ਹੋਰ ਸਾਥੀ ਅਮਨਪ੍ਰੀਤ ਨੂੰ ਕੋਟਕਪੂਰਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਅਮਨਪ੍ਰੀਤ ਨੂੰ ਵੀ ਅੱਜ ਪਹਿਲਾਂ ਤੋਂ ਨਜ਼ਰਬੰਦ 7 ਸਾਥੀਆਂ ਸਮੇਤ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੇ ਉਸਦਾ ਤਿੰਨ ਦਿਨ ਦਾ ਹੋਰ ਰਿਮਾਂਡ ਹਾਸਲ ਕੀਤਾ ਹੈ। ਅੱਜ ਦੀ ਸੁਣਵਾਈ ਦੌਰਾਨ ਪੁਲੀਸ ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ 19 ਨਾਮਜ਼ਦ ਅਤੇ ਕਰੀਬ 250 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਅਜੇ ਅੰਮ੍ਰਿਤਪਾਲ ਵੱਲੋਂ ਬਣਾਈ ‘ਅਨੰਦਪੁਰ ਖਾਲਸਾ ਫੌਜ’ ਬਾਰੇ ਜਾਣਕਾਰੀ ਇਕੱਠੀ ਕਰਨੀ ਹੈ, ਇਸ ਲਈ ਮੁਲਜ਼ਮਾਂ ਦਾ ਹੋਰ ਰਿਮਾਂਡ ਲੈਣਾ ਜ਼ਰੂਰੀ ਹੈ।ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਵੀ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਪਹੁੰਚ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਵਰਿੰਦਰਾ ਫੌਜੀ ਦੇਰ ਰਾਤ ਤੱਕ ਅੰਮ੍ਰਿਤਸਰ ਪਹੁੰਚ ਜਾਵੇਗਾ, ਜਿਸ ਤੋਂ ਬਾਅਦ ਉਸ ਨੂੰ ਭਲਕੇ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।

ਵਰਿੰਦਰ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਦੀ ਮਿਆਦ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਅਜਨਾਲਾ ਪੁਲਸ ਦੀ ਟੀਮ ਨੇ ਉਸ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ ਤੋਂ ਵਾਪਸ ਲਿਆਂਦਾ ਹੈ। ਵਰਿੰਦਰ ਸਿੰਘ ਦੇ ਅੰਮ੍ਰਿਤਸਰ ਪਰਤਣ ਤੋਂ ਬਾਅਦ ਹੁਣ ਡਿਬਰੂਗੜ੍ਹ ਜੇਲ੍ਹ ਵਿੱਚ ਸਿਰਫ਼ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸਾਥੀ ਪੱਪਲਪ੍ਰੀਤ ਸਿੰਘ ਹੀ ਰਹਿ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।